ਐੱਸਐੱਫਸੀ ਇੰਸਟੀਚਿਊਟ ਆਫ਼ ਨਰਸਿੰਗ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਐੱਸਐੱਫਸੀ. ਇੰਸਟੀਚਿਊਟ ਆਫਐੱਸਐੱਫਸੀ. ਇੰਸਟੀਚਿਊਟ ਆਫਐੱਸਐੱਫਸੀ. ਇੰਸਟੀਚਿਊਟ ਆਫ
Publish Date: Tue, 10 Mar 2026 04:57 PM (IST)
Updated Date: Wed, 11 Mar 2026 04:03 AM (IST)

ਰਾਜਵੀਰ ਕੌਰ ਨੇ ਜ਼ਿਲ੍ਹੇ ’ਚੋਂ ਕੀਤਾ ਪਹਿਲਾ ਸਥਾਨ ਹਾਸਲ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਐੱਸਐੱਫਸੀ. ਇੰਸਟੀਚਿਊਟ ਆਫ ਨਰਸਿੰਗ ਮੋਗਾ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਆਪਣੀ ਮਹਿਨਤ, ਲਗਨ ਅਤੇ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜੀਐੱਨਐੱਮ ਪਹਿਲੇ ਸਾਲ ਦੀਆਂ ਪ੍ਰੀਖਿਆਵਾਂ ਵਿਚ ਉੱਚ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ। ਹਾਲ ਹੀ ਵਿਚ ਐਲਾਨ ਕੀਤੇ ਨਤੀਜਿਆਂ ਵਿਚ ਸੰਸਥਾ ਦੇ ਵਿਦਿਆਰਥੀਆਂ ਨੇ ਜ਼ਿਲ੍ਹੇ ਦੇ ਨਾਲ-ਨਾਲ ਆਪਣੀ ਕਲਾਸ ਵਿਚ ਵੀ ਸਿਰਮੌਰ ਸਥਾਨ ਪ੍ਰਾਪਤ ਕੀਤੇ ਹਨ, ਜਿਸ ਨਾਲ ਸੰਸਥਾ ਦੇ ਅਕਾਦਮਿਕ ਮਿਆਰ ਅਤੇ ਵਿਦਿਆਰਥੀਆਂ ਦੀ ਕਾਬਲੀਅਤ ਸਾਬਤ ਹੋਈ ਹੈ। ਇਸ ਉਪਲੱਬਧੀ ਨਾਲ ਸੰਸਥਾ ਦੇ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪ੍ਰੀਖਿਆਵਾਂ ਵਿਚ ਰਾਜਵੀਰ ਕੌਰ ਪੁੱਤਰੀ ਪਰਮਜੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਦੇ ਨਾਲ ਨਾਲ ਆਪਣੀ ਕਲਾਸ ਵਿਚ ਵੀ ਪਹਿਲਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ। ਇਸ ਤੋਂ ਇਲਾਵਾ ਅਰਸ਼ਦੀਪ ਕੌਰ ਪੁੱਤਰੀ ਗੁਰਮੇਲ ਸਿੰਘ ਨੇ ਕਲਾਸ ਵਿਚ ਦੂਜਾ ਸਥਾਨ ਹਾਸਲ ਕੀਤਾ ਜਦਕਿ ਅਰਸ਼ਦੀਪ ਕੌਰ ਪੁੱਤਰੀ ਕਬਾਲ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਮਿਹਨਤ ਦਾ ਸਬੂਤ ਦਿੱਤਾ। ਵਿਦਿਆਰਥੀਆਂ ਦੀ ਇਸ ਉਪਲੱਬਧੀ ਨੇ ਇਹ ਦਰਸਾਇਆ ਹੈ ਕਿ ਸੰਸਥਾ ਵਿਚ ਮਿਲ ਰਹੀ ਸਿੱਖਿਆ ਅਤੇ ਮਾਰਗਦਰਸ਼ਨ ਉਨ੍ਹਾਂ ਨੂੰ ਉੱਚੀਆਂ ਮੰਜ਼ਿਲਾਂ ਤੱਕ ਪਹੁੰਚਣ ਲਈ ਪ੍ਰੇਰਿਤ ਕਰ ਰਹੇ ਹਨ। ਇਸ ਮੌਕੇ ’ਤੇ ਐਡਵੋਕੇਟ ਅਭਿਸ਼ੇਕ ਜਿੰਦਲ ਸੀਐੱਮਡੀ ਐੱਸਐੱਫਸੀ ਗਰੁੱਪ ਨੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਐੱਸਐੱਫਸੀ ਗਰੁੱਪ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਪੇਸ਼ੇਵਰ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਸ਼ੀਨਮ ਜਿੰਦਲ ਨੇ ਵੀ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਨਰਸਿੰਗ ਕਾਲਜ ਦੀ ਪ੍ਰਿੰਸੀਪਲ ਮਨਦੀਪ ਕੌਰ ਨੇ ਵੀ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਾਤਾਰ ਮਹਿਨਤ, ਮਾਪਿਆਂ ਦੇ ਸਹਿਯੋਗ ਅਤੇ ਫੈਕਲਟੀ ਮੈਂਬਰਾਂ ਦੀ ਸਮਰਪਿਤ ਸੇਵਾ ਦਾ ਨਤੀਜਾ ਹੈ। ਇਸ ਮੌਕੇ ਡਾ. ਏਐੱਸ ਬੇਦੀ, ਮਨਜਿੰਦਰ ਸਿੰਘ ਸੇਖੋਂ , ਡਾ. ਨੇਹਾ ਮਹਾਜਨ ਅਤੇ ਡਾ. ਆਰਤੀ ਸੰਗਰੇ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।