ਕੈਪਸ਼ਨ : ਜਾਗਰੂਕਤਾ ਕੈਂਪ ਦੌਰਾਨ ਬੇਰੁਜ਼ਗਾਰ ਲੜਕੇ ਤੇ ਲੜਕੀਆਂ।

ਨੰਬਰ : 9 ਮੋਗਾ 25 ਪੀ

ਸਟਾਫ ਰਿਪੋਰਟਰ, ਮੋਗਾ : ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੀਆਂ ਹਦਾਇਤਾਂ ਤਹਿਤ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਦੇ ਹੁਕਮਾਂ ਮੁਤਾਬਿਕ ਬਲਾਕ ਧਰਮਕੋਟ ਵਿਖੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਅੱਜ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਦੇ ਬੇਰੋਜ਼ਗਾਰ ਲੜਕੇ ਲੜਕੀਆਂ ਨੇ ਸ਼ਿਰਕਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਜ਼ਿਲ੍ਹੇ ਦੇ ਬੇਰੋਜ਼ਗਾਰ ਵਿਅਕਤੀਆਂ ਨੂੰ ਕੇਂਦਰ ਅਤੇ ਰਾਜ ਸਰਕਾਰ ਦੀਆਂ ਹੁਨਰ ਵਿਕਾਸ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਇਸ ਮੌਕੇ 'ਤੇ ਧਰਮਕੋਟ ਦੇ ਵਾਰਡ ਇੱਕ ਦੇ ਐੱਮ.ਸੀ. ਹਰਪ੍ਰਰੀਤ ਸਿੰਘ ਰਿੱਕੀ ਨੇ ਬੱਚਿਆਂ ਨੂੰ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਪ੍ਰਰੇਰਿਤ ਕੀਤਾ। ਵਧੀਕ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਸਟਾਫ ਪੁਸ਼ਰਾਜ ਜਾਜਰਾ ਅਤੇ ਅਮਰਿੰਦਰ ਸਿੰਘ ਨੇ ਕੈਂਪ ਵਿੱਚ ਆਏ ਬੇਰੋਜ਼ਗਾਰਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸੰਬੰਧੀ ਵਿਸਥਾਰਪੂਰਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਆਈ-ਟੈੱਕ ਐਜੂਕੇਸ਼ਨ ਸੈਂਟਰ ਦੇ ਹੈੱਡ ਕੁਲਵਿੰਦਰ ਸਿੰਘ ਅਤੇ ਸਮੂਹ ਸਟਾਫ ਵੱਲੋਂ ਇਸ ਉਦਮ ਦੀ ਸ਼ਲਾਘਾ ਕੀਤੀ ਗਈ।