- ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਕਾਮਯਾਬੀ ਦੇ ਨੁਕਤੇ ਸਮਝਾਏ

ਕੈਪਸ਼ਨ : ਵਿਦਾਇਗੀ ਸਮਾਗਮ ਸਮੇਂ ਪਿ੍ਰੰਸੀਪਲ ਅਤੇ ਸਟਾਫ਼ ਤੋਂ ਆਸ਼ੀਰਵਾਦ ਲੈਂਦੇ ਹੋਏ ਦਸਮੇਸ਼ ਪਬਲਿਕ ਸੀਨੀਅਰ ਸਕੂਲ ਬਿਲਾਸਪੁਰ ਦੇ ਵਿਦਿਆਰਥੀ।

ਨੰਬਰ : 27 ਮੋਗਾ 1 ਪੀ

ਬਲਵਿੰਦਰ ਸਮਰਾ, ਬਿਲਾਸਪੁਰ : ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਸੀਨੀਅਰ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। 'ਮਹਿਫ਼ਲ-ਏ-ਰੁਖ਼ਸਤ' ਬੈਨਰ ਹੇਠ ਹੋਇਆ ਇਹ ਪ੍ਰਭਾਵਸ਼ਾਲੀ ਸਮਾਗਮ ਅਮਿੱਟ ਛਾਪ ਛੱਡਣ ਵਿੱਚ ਸਫ਼ਲ ਰਿਹਾ। ਪਿ੍ਰੰਸੀਪਲ ਮਹਿੰਦਰ ਕੌਰ ਿਢੱਲੋਂ ਨੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਕਿਹਾ ਕਿ ਦਿ੍ੜ੍ਹ ਇਰਾਦੇ ਨਾਲ ਕੀਤੀ ਮਿਹਨਤ ਸਫ਼ਲਤਾ ਦੇ ਦਰਵਾਜ਼ੇ ਖੋਲ੍ਹਦੀ ਹੈ। ਜ਼ਿੰਦਗੀ ਦਾ ਟੀਚਾ ਮਿਥਕੇ ਉਸ ਲਈ ਦਿਨ ਰਾਤ ਇਕ ਕਰਨ ਵਾਲੇ ਮਿਹਨਤੀ ਵਿਦਿਆਰਥੀ ਲਾਜ਼ਮੀ ਤੌਰ ਤੇ ਮੁਕਾਮ ਤੱਕ ਪਹੁੰਚਦੇ ਹਨ। ਬਾਨੀ ਪਿ੍ਰੰਸੀਪਲ ਭੁਪਿੰਦਰ ਸਿੰਘ ਿਢੱਲੋਂ ਨੇ ਕਿਹਾ ਕਿ ਹਰ ਇਨਸਾਨ ਨੂੰ ਜ਼ਿੰਦਗੀ ਦੇ ਸਫ਼ਰ ਦੌਰਾਨ ਰੋਜ਼ਾਨਾ ਪ੍ਰਰੀਖਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਂ ਪੱਖੀ ਰਵੱਈਏ ਅਤੇ ਸ਼ਿੱਦਤ ਨਾਲ ਕੀਤੀ ਮਿਹਨਤ ਨਾਲ ਹਰ ਪ੍ਰਰੀਖਆ ਪਾਸ ਕੀਤੀ ਜਾ ਸਕਦੀ ਹੈ। ਇਸ ਸਮੇਂ ਮੀਨਾ ਜੈਨ, ਪੁਸ਼ਪਾ ਦੇਵੀ, ਸ਼ਵੀਨੂੰ ਸਿੰਗਲਾ, ਕੋਮਲ ਰਾਣੀ, ਅਨੀਤਾ ਰਾਣੀ, ਮਨਪ੍ਰਰੀਤ ਸਿੰਘ, ਵਿਕਾਸ ਸਿੰਗਲਾ ਅਤੇ ਪ੍ਰਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੇ ਉੱਜ਼ਲੇ ਭਵਿੱਖ਼ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਜ਼ਿੰਦਗੀ 'ਚ ਕਾਮਯਾਬੀ ਹਾਸਲ ਕਰਨ ਦੇ ਨੁਕਤੇ ਸਮਝਾਏ। ਵਿਦਿਆਰਥੀਆਂ ਨੇ ਵੱਖ ਵੱਖ ਰਚਨਾਵਾਂ ਰਾਹੀਂ ਸਮਾਗਮ ਨੂੰ ਯਾਦਗਾਰੀ ਬਣਾਇਆ। ਜੂਨੀਅਰ ਵਿਦਿਆਰਥੀਆਂ ਨੇ ਆਪਣੇ ਵੱਡੇ ਭੈਣ ਭਰਾਵਾਂ ਨੂੰ ਨਿੱਘੀ ਵਿਦਾਇਗੀ ਦਿੱਤੀ। ਇਸ ਮੌਕੇ ਜੋਗਿੰਦਰ ਸਿੰਘ ਿਢੱਲੋਂ , ਜਸਦੀਪ ਸਿੰਘ ਿਢੱਲੋਂ, ਸੁਨਿਧੀ ਮਿੱਤਲ, ਕੁਲਦੀਪ ਕੌਰ, ਸਰਬਜੀਤ ਕੌਰ ਆਦਿ ਵੀ ਹਾਜ਼ਰ ਸਨ।