ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ
ਜ਼ਿਲ੍ਹਾ ਮੋਗਾ ਦੀਆਂ ਨਾਮਵਰ
Publish Date: Thu, 12 Feb 2026 06:08 PM (IST)
Updated Date: Fri, 13 Feb 2026 04:09 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਜ਼ਿਲ੍ਹਾ ਮੋਗਾ ਦੀਆਂ ਨਾਮਵਰ ਅਗਾਂਹਵਧੂ ਅਤੇ ਸਿਰਮੌਰ ਵਿੱਦਿਅਕ ਸੰਸਥਾਵਾਂ ਬੀਬੀਐੱਸ ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦਨਵਾਂ ਜ਼ਿਲ੍ਹਾ ਮੋਗਾ ਵਿਖੇ 10 2 ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੀ ਸ਼ੁਰੂਆਤ ਬੀਬੀਐੱਸ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਬੀਬੀਐੱਸ ਮੋਗਾ ਮੁੱਖ ਅਧਿਆਪਕਾ ਡਾ: ਮੈਡਮ ਹਮੀਲੀਆ ਰਾਣੀ, ਬੀਬੀਐੱਸ ਚੰਦਨਵਾਂ ਮੁੱਖ ਅਧਿਆਪਕਾ ਮੈਡਮ ਸਰਬਜੀਤ ਸ਼ਰਮਾ, ਰਮਨ ਸ਼ਰਮਾ,ਸਮੂਹ ਸਟਾਫ ਅਤੇ 10 2 ਦੇ ਵਿਦਿਆਰਥੀਆਂ ਦੁਆਰਾ ਸਾਂਝੇ ਤੌਰ ’ਤੇ ਕੇਕ ਕੱਟ ਕੇ ਕੀਤੀ ਗਈ। ਇਸ ਮੌਕੇ ਡਾਕਟਰ ਸੰਜੀਵ ਕੁਮਾਰ ਸੈਣੀ ਦੁਆਰਾ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਇਕ ਪੜ੍ਹਿਆ ਲਿਖਿਆ ਵਿਅਕਤੀ ਹੀ ਵਧੀਆ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰ ਸਕਦਾ ਹੈ। ਉਨ੍ਹਾਂ ਦੁਆਰਾ ਵਿਦਿਆਰਥੀਆਂ ਨੂੰ 10 2 ਜਮਾਤ ਤੋਂ ਬਾਅਦ ਵਧੀਆ ਕੋਰਸ ਚੁਣਨ ਲਈ ਗਾਈਡ ਕੀਤਾ ਗਿਆ। ਮੈਡਮ ਸਰਬਜੀਤ ਸ਼ਰਮਾ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਬੀਬੀਐੱਸ ਸੰਸਥਾਵਾਂ ਵਿਚ ਵਿਦਿਆਰਥੀਆਂ ਦੇ ਅੰਦਰ ਛੁਪੀ ਹੋਈ ਕਲਾ ਨੂੰ ਉਜਾਗਰ ਕਰਨ ਲਈ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ। ਮੁੱਖ ਅਧਿਆਪਕਾ ਸਰਬਜੀਤ ਸ਼ਰਮਾ ਅਤੇ ਮੈਡਮ ਰਮਨ ਸ਼ਰਮਾ ਵੱਲੋਂ ਵਿਦਿਆਰਥੀਆਂ ਨੂੰ ਸੱਚ ਦੇ ਰਾਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਮੁੱਖ ਅਧਿਆਪਕਾ ਵੱਲੋਂ 10 2 ਜਮਾਤ ਦੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ 10 1 ਜਮਾਤ ਦੇ ਵਿਦਿਆਰਥੀਆਂ ਵੱਲੋਂ 10 2 ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵੱਖ ਵੱਖ ਕਮੈਂਟ ਦਿੱਤੇ ਗਏ ਅਤੇ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ।ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ । ਵਿਦਾਈ ਸਮਾਰੋਹ ਦੌਰਾਨ ਕਰਵਾਏ ਗਏ ਮੁਕਾਬਲਿਆਂ ਵਿੱਚ ਲਵਪ੍ਰੀਤ ਕੌਰ ਨੂੰ ਮਿਸ ਬੀਬੀਐੱਸ ਅਤੇ ਗੁਰਨੂਰ ਸਿੰਘ ਨੂੰ ਮਿਸਟਰ ਬੀਬੀਐੱਸ ਦਾ ਖਿਤਾਬ ਦੇ ਕੇ ਸਨਮਾਨਿਤ ਕੀਤਾ ਗਿਆ ।ਪ੍ਰੋਗਰਾਮ ਦੀ ਸਮਾਪਤੀ ’ਤੇ ਸਕੂਲ ਮੈਨੇਜਮੈਂਟ ਦੁਆਰਾ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।