ਵਿਦਿਆਰਥਣਾਂ ਨੂੰ ਦਿੱਤੀ ਵਿਦਾਇਗੀ ਪਾਰਟੀ
ਸ੍ਰੀ ਹੇਮਕੁੰਟ ਸੀਨੀ. ਸੈਕੰ. ਵਿਦਾਇਦੀ ਪਾਰਟੀ ਦੌਰਾਨ ਹਾਜ਼ਰ ਵਿਦਿਆਰਥੀ ਯਾਦਗਾਰੀ ਤਸਵੀਰ ਕਰਵਾਉਂਦੇ ਹੋਏ ਨਾਲ ਹਨ ਸਟਾਫ਼ ਮੈਂਬਰ।
Publish Date: Wed, 18 Feb 2026 03:26 PM (IST)
Updated Date: Thu, 19 Feb 2026 04:00 AM (IST)

ਗੁਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ : ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਜੋ ਕਿ ਉੱਚ ਦਰਜੇ ਦੀ ਸਿੱਖਿਆ ਦੇਣ ਦੇ ਨਾਲ ਨਾਲ ਉਨ੍ਹਾਂ ਦੇ ਚਰਿੱਤਰ ਨਿਰਮਾਣ, ਆਤਮ ਵਿਸ਼ਵਾਸ ਅਤੇ ਸੰਸਕਾਰਾਂ ਦੇ ਵਿਕਾਸ ਲਈ ਪ੍ਰਸਿੱਧ ਹੈ । ਸਕੂਲ ਵਿਚ ਗਿਆਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਦੁਆਰਾ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿਚ ਵੱਖ ਵੱਖ ਤਰ੍ਹਾਂ ਗੇਮਾਂ ਅਤੇ ਡਾਂਸ ਨਾਲ ਵਿਦਿਆਰਥਣਾ ਨੇ ਸਭ ਦਾ ਮਨੋਰੰਜਨ ਕੀਤਾ। ਇਸ ਪ੍ਰੋਗਰਾਮ ਵਿਚ ਸ੍ਰੀ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮਡੀ ਮੈਡਮ ਰਣਜੀਤ ਕੌਰ ਸੰਧੂ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ। ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਦੁਆਰਾ ਅਧਿਆਪਕਾਂ ਲਈ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ ਜਿਨ੍ਹਾਂ ਨੇ ਸਮਾਰੋਹ ਨੂੰ ਹੋਰ ਵੀ ਰੋਣਕਮਈ ਬਣਾ ਦਿੱਤਾ। ਇਸ ਮੌਕੇ ’ਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਟਾਈਟਲ ਅਤੇ ਯਾਦਗਰੀ ਤੋਹਫ਼ੇ ਵੀ ਭੇਂਟ ਕੀਤੇ। ਮਿਸ ਫੇਅਰਵੈੱਲ ਦਾ ਐਵਾਰਡ ਗਗਨਦੀਪ ਕੌਰ, ਦੁਸਰਾ ਸਥਾਨ ਹੈਵਨਪ੍ਰੀਤ ਕੌਰ ,ਮਿਸ ਚਾਰਮਿੰਗ ਮਹਿਕਪ੍ਰੀਤ ਕੌਰ, ਮਿਸ ਪਰਸਨੈਲਟੀ ਮੰਨਤ, ਮਿਸ ਟਲੈਂਟਡ ਮਹਿਕਪ੍ਰੀਤ ਕੌਰ ਅਤੇ ਮਿਸ ਵਰਸੇਟਾਇਲ ਅੰਜਨੀ ਨੂੰ ਮਿਲਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮਡੀ ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਬੋਰਡ ਦੇ ਇਮਤਿਹਾਨਾਂ ਲਈ ਮਿਹਨਤ ਕਰਨਾ, ਸਮੇਂ ਦੀ ਕਦਰ ਕਰਨ ਅਤੇ ਆਤਮ ਵਿਸ਼ਵਾਸ਼ ਨਾਲ ਵੱਗੇ ਵੱਧਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਫ਼ਲਤਾ ਲਈ ਲਗਨ ਅਤੇ ਅਨੁਸ਼ਾਸਨ ਬਹੁਤ ਜ਼ਰੂਰੀ ਹਨ। ਸਕੂਲ ਦੇ ਸਟਾਫ਼ ਨੂੰ ਮੈਨੇਜਮੈਂਟ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸਾਰੇ ਪ੍ਰੋਗਰਾਮ ਨੂੰ ਨਪੇਰੇ ਚੜ੍ਹਾਉਣ ਦਾ ਸਿਹਰਾ ਪ੍ਰਿੰਸੀਪਲ ਰਮਨਜੀਤ ਕੌਰ ਨੂੰ ਜਾਂਦਾ ਹੈ। ਪ੍ਰਿੰਸੀਪਲ ਮੈਡਮ ਨੇ ਆਪਣੇ ਆਸ਼ੀਰਵਾਦ ਭਰੇ ਸ਼ਬਦਾਂ ਵਿਚ ਵਿਦਿਆਰਥਣਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ । ਉਨ੍ਹਾਂ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੀਆਂ ਉਪਲਬਧੀਆਂ ’ਤੇ ਮਾਣ ਕਰਦਾ ਹੈ, ਉਨ੍ਹਾਂ ਨੂੰ ਜੀਵਨ ਵਿਚ ਉਚਾਈਆਂ ਛੂਹਣ ਲਈ ਪ੍ਰੇਰਿਤ ਕਰਦਾ ਰਹੇਗਾ । ਸਮਾਰੋਹ ਦੇ ਅੰਤ ਵਿਚ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਸਕੂਲ ਪ੍ਰਬੰਧਨ ਅਤੇ ਅਧਿਅਪਕਾਂ ਦਾ ਧੰਨਵਾਦ ਕੀਤਾ। ਵਿਦਿਆਰਥੀਆਂ ਨੇ ਫੇਅਰਵੈੱਲ ਸਾਮਰੋਹ ਦਾ ਖੂਬ ਆਨੰਦ ਮਾਣਿਆ। ਇਹ ਸਮਾਰੋਹ ਖੁਸ਼ੀਆਂ ਅਤੇ ਭਾਵੁਕ ਪਲਾਂ ਨਾਲ ਭਰਭੂਰ ਰਿਹਾ। ਗਿਆਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਭਿੱਜੀਆਂ ਅੱਖਾਂ ਨਾਲ ਵਿਦਾਇਗੀ ਦਿੱਤੀ।