ਨਗਰ ਪੰਚਾਇਤ ਕੋਟ ਈਸੇ ਖਾਂ ਦਾ ਕਾਰਜਕਾਲ ਸੰਪੰਨ
ਨਗਰ ਪੰਚਾਇਤ ਕੋਟ ਈਸੇ ਖਾਂ ਦਾ
Publish Date: Fri, 10 Apr 2026 04:59 PM (IST)
Updated Date: Sat, 11 Apr 2026 04:03 AM (IST)

ਗੁਰਦੇਵ ਮਨੇਸ ਪੰਜਾਬੀ ਜਾਗਰਣ, ਕੋਟ ਈਸੇ ਖਾਂ: ਨਗਰ ਪੰਚਾਇਤ ਕੋਟ ਈਸੇ ਖਾਂ ਦਾ ਕਾਰਜਕਾਲ ਸਫ਼ਲਤਾਪੂਰਵਕ ਪੂਰਾ ਹੋਣ ਉਪਰੰਤ ਪ੍ਰਧਾਨ ਸ਼ਿੰਦਰ ਕੌਰ ਰਾਜਪੂਤ ਅਤੇ ਉਨ੍ਹਾਂ ਦੇ ਪਤੀ ਪ੍ਰਕਾਸ਼ ਸਿੰਘ ਰਾਜਪੂਤ ਸੀਨੀਅਰ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਸਮੂਹ ਨਗਰ ਪੰਚਾਇਤ ਮੈਂਬਰਾਂ ਅਤੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਨੇ ਪੰਜਾਬੀ ਜਾਗਰਣ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਸ ਕਾਰਜਕਾਲ ਦੌਰਾਨ ਨਗਰ ਪੰਚਾਇਤ ਨੇ ਸ਼ਹਿਰ ਦੇ ਵਿਕਾਸ ਲਈ ਕਈ ਮਹੱਤਵਪੂਰਨ ਕਦਮ ਚੁੱਕੇ। ਸ਼ਹਿਰ ਵਿਚ ਸਫ਼ਾਈ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਗਿਆ, ਗਲੀਆਂ, ਸਟਰੀਟ ਲਾਈਟਾਂ, ਬੱਸ ਅੱਡਾ, ਖੇਡ ਸਟੇਡੀਅਮ, ਜਿੰਮ ਅਤੇ ਸੜਕਾਂ ਦੀ ਮੁਰੰਮਤ ਕਰਵਾ ਕੇ ਆਵਾਜਾਈ ਸੁਚਾਰੂ ਬਣਾਈ ਗਈ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ ਵਿਚ ਸੁਧਾਰ ਕੀਤਾ ਗਿਆ। ਇਸ ਤੋਂ ਇਲਾਵਾ ਸਟ੍ਰੀਟ ਲਾਈਟਾਂ ਦੀ ਸਥਾਪਨਾ ਨਾਲ ਰਾਤ ਦੇ ਸਮੇਂ ਲੋਕਾਂ ਨੂੰ ਵੱਡੀ ਰਾਹਤ ਮਿਲੀ। ਉਨ੍ਹਾਂ ਕਿਹਾ ਕਿ ਇਹ ਸਾਰੇ ਕੰਮ ਨਗਰ ਪੰਚਾਇਤ ਦੇ ਮੈਂਬਰਾਂ ਦੀ ਇਕਜੁੱਟਤਾ, ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਸੰਭਵ ਹੋਏ ਹਨ। ਹਰ ਮੈਂਬਰ ਨੇ ਆਪਣੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਇਆ ਅਤੇ ਸ਼ਹਿਰ ਦੀ ਤਰੱਕੀ ਲਈ ਯੋਗਦਾਨ ਪਾਇਆ। ਉਨ੍ਹਾਂ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦਾ ਖਾਸ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਅਤੇ ਰਹਿਨੁਮਾਈ ਨਾਲ ਇਲਾਕੇ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਹੋਏ ਹਨ। ਵਿਧਾਇਕ ਵੱਲੋਂ ਹਮੇਸ਼ਾ ਨਗਰ ਪੰਚਾਇਤ ਨੂੰ ਪੂਰਾ ਸਹਿਯੋਗ ਮਿਲਿਆ, ਜਿਸ ਨਾਲ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਫ਼ਲਤਾ ਮਿਲੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਇਸ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਕਮੀ ਰਹਿ ਗਈ ਹੋਵੇ ਤਾਂ ਉਹ ਉਸ ਲਈ ਖੇਦ ਪ੍ਰਗਟ ਕਰਦੇ ਹਨ ਅਤੇ ਭਵਿੱਖ ਵਿਚ ਵੀ ਲੋਕਾਂ ਦੀ ਸੇਵਾ ਲਈ ਵਚਨਬੱਧ ਰਹਿਣਗੇ। ਉਨ੍ਹਾਂ ਸ਼ਹਿਰ ਵਾਸੀਆਂ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਹਰ ਸਮੇਂ ਸਹਿਯੋਗ ਦਿੱਤਾ ਅਤੇ ਵਿਕਾਸ ਕਾਰਜਾਂ ਨੂੰ ਸਫ਼ਲ ਬਣਾਇਆ। ਅੰਤ ਵਿਚ ਉਨ੍ਹਾਂ ਆਸ ਜਤਾਈ ਕਿ ਕੋਟ ਈਸੇ ਖਾਂ ਸ਼ਹਿਰ ਭਵਿੱਖ ਵਿਚ ਵੀ ਵਿਕਾਸ ਦੀ ਰਾਹ ’ਤੇ ਅੱਗੇ ਵਧਦਾ ਰਹੇਗਾ ਅਤੇ ਨਵੇਂ ਪ੍ਰੋਜੈਕਟਾਂ ਰਾਹੀਂ ਲੋਕਾਂ ਨੂੰ ਹੋਰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਸਮੂਹ ਸਟਾਫ਼ ਤੋਂ ਇਲਾਵਾ ਵਾਇਸ ਪ੍ਰਧਾਨ ਬਿੱਟੂ ਮਲਹੋਤਰਾ, ਸੁਰਿੰਦਰ ਛਿੰਦਾ, ਜੱਸਾ ਸਿੱਧੂ, ਸੋਨੂੰ ਸਿੱਧੂ, ਹੀਰਾ ਲਾਲ, ਬੱਗੜ ਸਿੰਘ, ਸੁੱਚਾ ਸਿੰਘ ਪੂਰਬਾ, ਪ੍ਰਦੀਪ ਕੁਮਾਰ ਪਲਤਾ, ਮਹਿੰਦਰ ਸਿੰਘ ਰਾਜਪੂਤ ਅਤੇ ਬਿਕਰਮਜੀਤ ਬਿੱਲਾ ਆਦਿ ਹਾਜ਼ਰ ਸਨ।