v> ਮਨਪ੍ਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਦਿੱਲੀ ਕਿਸਾਨ ਮੋਰਚੇ ਤੋਂ ਵਾਪਸ ਆਏ ਹਿੰਮਤਪੁਰਾ ਦੇ ਕਿਸਾਨ ਦੀ ਨਮੂਨੀਏ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਮਿ੍ਤਕ ਦੀ ਪਤਨੀ ਕਰਮਜੀਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਦਰਸ਼ਨ ਸਿੰਘ ਪੁੱਤਰ ਬਾਬੂ ਸਿੰਘ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ’ਚ ਗਿਆ ਸੀ, ਜਿਥੇ ਉਸ ਨੂੰ ਨਮੂਨੀਆ ਹੋ ਗਿਆ। ਬੀਤੇ ਦਿਨੀਂ ਉਸ ਨੂੰ ਇਲਾਜ ਲਈ ਡੀਐੱਮਸੀ ਦਾਖ਼ਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦਾ ਪਿੰਡ ਦੇ ਸ਼ਮਸ਼ਾਨਘਾਟ ’ਚ ਅੰਤਿਮ ਸੰਸਕਾਰ ਕੀਤਾ ਗਿਆ।

Posted By: Jagjit Singh