- ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਲੈ ਕੇ ਆਉਣ : ਸੈਕਟਰੀ

ਕੈਪਸ਼ਨ : ਨਿਹਾਲ ਸਿੰਘ ਵਾਲਾ ਦੀ ਮੁੱਖ ਅਨਾਜ ਮੰਡੀ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਸਮੇਂ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਜ ਭਾਗੀਕੇ ਸੈਕਟਰੀ ਹਰਪ੍ਰਰੀਤ ਸਿੰਘ ਤੇ ਹੋਰ।

ਨੰਬਰ : 13 ਮੋਗਾ 2 ਪੀ

ਮਨਪ੍ਰਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਕਿਸਾਨਾ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ, ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਕਰਕੇ ਉਨ੍ਹਾਂ ਨੂੰ ਛੇ ਮਹੀਨੇ ਦੀ ਕੀਤੀ ਮਿਹਨਤ ਦਾ ਮੁੱਲ ਮੋੜਿਆ ਜਾਵੇਗਾ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਹਾਲ ਸਿੰਘ ਵਾਲਾ ਤੋਂ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਨਿਹਾਲ ਸਿੰਘ ਵਾਲਾ ਦੀ ਮੁੱਖ ਅਨਾਜ਼ ਮੰਡੀ ਵਿਚ ਝੋਨੇ ਦੀ ਖਰੀਦ ਸ਼ੁਰੂ ਕਰਵਾੳਣ ਤੋਂ ਬਆਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਸਾਨਾਂ ਨੰੂ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਵੀਰ ਆਪਣੀ ਝੋਨੇ ਦੀ ਫਸਲ ਨੂੰ ਮੰਡੀ 'ਚ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ ਤਾਂ ਜੋ ਮੰਡੀ ਅਧਿਕਾਰੀਆਂ ਤੇ ਕਿਸਾਨਾਂ ਨੂੰ ਸਮੱਸਿਆ ਨਾ ਆਵੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਖਰੀਦ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਸੈਕਟਰੀ ਹਰਪ੍ਰਰੀਤ ਸਿੰਘ, ਨਗਰ ਪੰਚਾਇਤ ਪ੍ਰਧਾਨ ਇੰਦਰਜੀਤ ਜੌਲੀ ਗਰਗ, ਡਾਇਰੈਕਟਰ ਜਸਵਿੰਦਰ ਸਿੰਘ ਕੁੱਸਾ, ਰੁਪਿੰਦਰ ਸਿੰਘ ਦੀਨਾ ਸਿਆਸੀ ਸਕੱਤਰ ਬੀਬੀ ਭਾਗੀਕੇ, ਪ੍ਰਧਾਨ ਜਗਦੀਪ ਸਿੰਘ ਗਟਰਾ ਆੜਤੀਆ, ਪ੍ਰਧਾਨ ਮੇਜਰ ਸਿੰਘ ਸੇਖੋ, ਪ੍ਰਰੀਤਮ ਸਿੰਘ ਕੁੱਸਾ, ਵਿਪਨ ਕੁਮਾਰ, ਗੁਰਪ੍ਰਰੀਤ ਸਿੰਘ ਕਾਕਾ ਬਰਾੜ ਆੜਤੀਆ, ਸਰਪੰਚ ਦਰਸ਼ਨ ਸਿੰਘ ਬਾਰੇਵਾਲਾ, ਆੜ੍ਹਤੀ ਪਰਦੀਪ ਕੁਮਾਰ, ਆੜਤੀ ਬਲਵੀਰ ਚੰਦ ਅਰੋੜਾ, ਹਰਮਨ ਸਿੰਘ ਇੰਸਪੈਕਟਰ ਮਾਰਕਫੈੱਡ, ਦਵਿੰਦਰ ਸਿੰਘ ਸੁਪਰਵਾਈਜ਼ਰ ਮਾਰਕੀਟ ਕਮੇਟੀ, ਲਖਵੀਰ ਸਿੰਘ ਸੋਨੀ ਬਿਲਾਸਪੁਰ ਤੋਂ ਇਲਾਵਾ ਮਾਰਕੀਟ ਕਮੇਟੀ ਤੇ ਅਧਿਕਾਰੀ ਅਤੇ ਆੜੀਤੇ ਹਾਜ਼ਰ ਸਨ।