ਘਲੋਟੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ
ਡਿਪਟੀ ਕਮਿਸ਼ਨਰ ਮੋਗਾਪਿੰਡ ਘਲੋਟੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆਕਿਸਾਨ ਸਿਖਲਾਈ ਕੈਂਪ ਦੌਰਾਨ ਹਾਜ਼ਰ ਕਿਸਾਨ।
Publish Date: Fri, 30 Jan 2026 04:03 PM (IST)
Updated Date: Sat, 31 Jan 2026 04:02 AM (IST)

ਗੁਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ : ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੇ ਦਿਸ਼ਾਨਿਰਦੇਸ਼ਾਂ ਅਧੀਨ, ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਬਾਜ ਸਿੰਘ ਦੀ ਯੋਗ ਅਗਵਾਈ ਹੇਠ ਸਾਹਿਲ ਸੱਭਰਵਾਲ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਪਿੰਡ ਘਲੋਟੀ ਵਿਖੇ ਸੀਡ ਵਿਲੇਜ ਸਕੀਮ ਤਹਿਤ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਗੁਰਬਾਜ ਸਿੰਘ ਬਲਾਕ ਖੇਤੀਬਾੜੀ ਅਫਸਰ ਵੱਲੋਂ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਕਣਕ ਦੀ ਫਸਲ ਵਿਚ ਰੇਹਾਂ ਅਤੇ ਸਪਰੇਆਂ ਦੀ ਸੰਤੁਲਿਤ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਫਸਲ ਵਿਚ ਖੁਰਾਕੀ ਤੱਤਾਂ ਜਿਵੇਂ ਕਿ ਨਾਈਟਰੋਜਨ, ਫ਼ਾਸਫੋਰਸ, ਜ਼ਿੰਕ, ਮੈਗਨੀਜ਼ ਅਤੇ ਸਲਫ਼ਰ ਦੀ ਘਾਟ ਸਬੰਧੀ ਵਿਸਥਾਰ ਨਾਲ ਦੱਸਿਆ ਅਤੇ ਸਪਰੇਅ ਕਰਨ ਦੇ ਢੰਗ ਅਤੇ ਢੁਕਵੇਂ ਸਮੇਂ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਾਹਿਲ ਸਭਰਵਾਲ, ਖੇਤੀਬਾੜੀ ਵਿਕਾਸ ਅਫਸਰ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਬਖੂਬੀ ਨਿਭਾਈ ਗਈ। ਉਨ੍ਹਾਂ ਕਿਸਾਨਾਂ ਨੂੰ ਸੀਡ ਵਿਲੇਜ ਸਕੀਮ ਤਹਿਤ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਗਗਨਦੀਪ ਸਿੰਘ ਏਟੀਐੱਮ ਵੱਲੋਂ ਕਿਸਾਨਾਂ ਨੂੰ ਨਵੀਆਂ ਸਕੀਮਾਂ ਅਧੀਨ ਪਰਾਲੀ ਸਾਂਭਣ ਲਈ ਉਪਲਬਧ ਖੇਤੀਬਾੜੀ ਮਸ਼ੀਨਰੀ ਉੱਤੇ ਮਿਲਦੀ ਸਬਸਿਡੀ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਵੱਖਵੱਖ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਅਤੇ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਦੀ ਅਪੀਲ ਕੀਤੀ। ਇਸ ਦੌਰਾਨ ਪਰਾਣਾ ਸੰਸਥਾ ਤੋਂ ਮੈਡਮ ਅਮਨਦੀਪ ਕੌਰ ਅਤੇ ਕਿਸਾਨ ਮਿੱਤਰ ਗੁਰਭੇਜ ਸਿੰਘ ਵੱਲੋਂ ਕਿਸਾਨਾਂ ਨੂੰ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਫਸਲਾਂ ਦੀ ਰਹਿੰਦਖ਼ੂੰਹਦ ਨਾ ਸਾੜਨ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਵੱਲੋਂ ਭਾਗ ਲਿਆ ਗਿਆ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਹਰਦੀਪ ਸਿੰਘ ਅਤੇ ਮੱਸਾ ਸਿੰਘ, ਗੁਰਬੀਰ ਸਿੰਘ, ਅਮਰਜੀਤ ਸਿੰਘ, ਹਰਵਿੰਦਰ ਸਿੰਘ, ਬਖਤੌਰ ਸਿੰਘ ਅਤੇ ਕੁਲਵਿੰਦਰ ਢੇਸੀ ਆਦਿ ਕਿਸਾਨ ਹਾਜ਼ਰ ਸਨ।