ਬਿਜਲੀ ਕੱਟਾਂ ਖ਼ਿਲਾਫ਼ ਕਿਸਾਨਾਂ ਦਾ ਭੜਕਿਆ ਗੁੱਸਾ : BKU ਕ੍ਰਾਂਤੀਕਾਰੀ ਵੱਲੋਂ ਦੋ ਐਕਸੀਅਨਾਂ ਦੇ ਦਫ਼ਤਰਾਂ ਅੱਗੇ ਲਗਾਇਆ ਧਰਨਾ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੈਸ ਸਕੱਤਰ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਇਹ ਧਰਨਾ ਸੂਬਾ ਕਮੇਟੀ ਦੇ ਸੱਦੇ ’ਤੇ ਕੀਤਾ ਗਿਆ, ਜਿਸ ਵਿੱਚ ਬਲਾਕ ਧਰਮਕੋਟ, ਮੋਗਾ-1 (ਡਗਰੂ) ਅਤੇ ਮੋਗਾ-2 (ਅਜੀਤਵਾਲ) ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਵੀ ਧਰਨੇ ਨੂੰ ਭਰਪੂਰ ਸਮਰਥਨ ਦਿੱਤਾ।
Publish Date: Wed, 29 Apr 2026 02:16 PM (IST)
Updated Date: Wed, 29 Apr 2026 02:22 PM (IST)
ਵਕੀਲ ਮਹਿਰੋਂ, ਮੋਗਾ: ਪੰਜਾਬ ਵਿੱਚ ਵਧ ਰਹੇ ਬਿਜਲੀ ਸੰਕਟ ਅਤੇ ਲਗਾਤਾਰ ਲੱਗ ਰਹੇ ਕੱਟਾਂ ਖ਼ਿਲਾਫ਼ ਬੁੱਧਵਾਰ ਨੂੰ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਮੋਗਾ ਵਿੱਚ ਦੋ ਐਕਸੀਅਨਾਂ ਦੇ ਦਫ਼ਤਰਾਂ ਅੱਗੇ ਧਰਨਾ ਲਗਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੈਸ ਸਕੱਤਰ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਇਹ ਧਰਨਾ ਸੂਬਾ ਕਮੇਟੀ ਦੇ ਸੱਦੇ ’ਤੇ ਕੀਤਾ ਗਿਆ, ਜਿਸ ਵਿੱਚ ਬਲਾਕ ਧਰਮਕੋਟ, ਮੋਗਾ-1 (ਡਗਰੂ) ਅਤੇ ਮੋਗਾ-2 (ਅਜੀਤਵਾਲ) ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਵੀ ਧਰਨੇ ਨੂੰ ਭਰਪੂਰ ਸਮਰਥਨ ਦਿੱਤਾ।
ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਬਿਜਲੀ ਕੱਟਾਂ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ’ਤੇ ਚਿੰਤਾ ਜਤਾਈ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਲਗਾਤਾਰ ਬਿਜਲੀ ਨਾ ਹੋਣ ਕਾਰਨ ਕਿਰਤੀ ਵਰਗ ਦੀ ਜ਼ਿੰਦਗੀ ਬਹੁਤ ਮੁਸ਼ਕਲ ਹੋ ਗਈ ਹੈ। ਤਿੱਖੀ ਗਰਮੀ ਵਿੱਚ ਲੋਕ ਰਾਤ ਨੂੰ ਢੰਗ ਨਾਲ ਨੀਂਦ ਨਹੀਂ ਲੈ ਸਕਦੇ, ਮੱਛਰਾਂ ਦੀ ਭਰਮਾਰ ਕਾਰਨ ਬਿਮਾਰੀਆਂ ਵਧ ਰਹੀਆਂ ਹਨ। ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਖੇਤਾਂ ਵਿੱਚ ਬੀਜੀਆਂ ਚਰੀਆਂ ਤੇ ਬਰਸੀਨ ਪਾਣੀ ਦੀ ਘਾਟ ਕਾਰਨ ਸੁੱਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਆਰਥਿਕ ਤੌਰ ’ਤੇ ਪਰੇਸ਼ਾਨ ਕਿਸਾਨ ਅਤੇ ਮਜ਼ਦੂਰ ਵਰਗ ਲਈ ਇਹ ਹਾਲਾਤ ਹੋਰ ਵੀ ਗੰਭੀਰ ਬਣ ਰਹੇ ਹਨ।
ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ 12 ਹਜ਼ਾਰ ਮੈਗਾਵਾਟ ਤੋਂ ਵੱਧ ਬਿਜਲੀ ਦੀ ਲੋੜ ਹੈ, ਜਦਕਿ ਉਪਲਬਧਤਾ ਲਗਭਗ 4700 ਮੈਗਾਵਾਟ ਹੀ ਹੈ, ਜਿਸ ਕਰਕੇ ਲੰਬੇ-ਲੰਬੇ ਕੱਟ ਲਗਾਏ ਜਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਗਲਤ ਸਰਕਾਰੀ ਨੀਤੀਆਂ ਕਾਰਨ ਸਰਕਾਰੀ ਥਰਮਲ ਪਲਾਂਟ ਬੰਦ ਕਰ ਦਿੱਤੇ ਗਏ ਹਨ ਅਤੇ ਹੁਣ ਪ੍ਰਾਈਵੇਟ ਪਲਾਂਟਾਂ ’ਤੇ ਨਿਰਭਰਤਾ ਵਧ ਗਈ ਹੈ, ਜਿਸ ਨਾਲ ਸੰਕਟ ਹੋਰ ਗਹਿਰਾ ਹੋ ਰਿਹਾ ਹੈ।