ਰੈਲੀ ’ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਨੂੰ ਡੱਕਿਆ
ਜ਼ਿਲ੍ਹਾ ਮੋਗਾ ਦੇ ਪਿੰਡ ਕਿਲ੍ਹੀ ਚਾਹਲਾਂ
Publish Date: Mon, 16 Feb 2026 03:54 PM (IST)
Updated Date: Tue, 17 Feb 2026 04:01 AM (IST)

ਅਵਤਾਰ ਸਿੰਘ ਪੰਜਾਬੀ ਜਾਗਰਣ, ਅਜੀਤਵਾਲ: ਜ਼ਿਲ੍ਹਾ ਮੋਗਾ ਦੇ ਪਿੰਡ ਕਿਲ੍ਹੀ ਚਾਹਲਾਂ ਵਿਖੇ ਅੱਜ ਆਮ ਆਦਮੀ ਪਾਰਟੀ ਵੱਲੋਂ ਰੈਂਲੀ ਰੱਖੀ ਗਈ ਸੀ। ਜਿਸ ਨੂੰ ਯੁੱਧ ਨਸ਼ਿਆਂ ਵਿਰੁੱਧ 2.0 ਨਾਮ ਦਿੱਤਾ ਗਿਆ ਸੀ। ਜਿਸ ਵਿਚ ਅੱਜ ਪੂਰੇ ਸੂਬੇ ਵਿਚੋਂ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ, ਵਰਕਰਾਂ ਅਤੇ ਆਮ ਲੋਕਾਂ ਨੇ ਸ਼ਾਮਿਲ ਹੋਣਾ ਸੀ ਪਰ ਉੱਥੇ ਹੀ ਕਿਸਾਨ ਜੱਥੇਬੰਦੀਆਂ ਵੱਲੋਂ ਆਪ ਆਗੂਆਂ ਨੂੰ ਆਮ ਲੋਕਾਂ ਦੀਆਂ ਮੰਗਾਂ ਸਬੰਧੀ ਸਵਾਲ ਜਵਾਬ ਕਰਨ ਦਾ ਪ੍ਰੋਗਰਾਮ ਉਲਿਕਿਆ ਗਿਆ ਸੀ ਪਰ ਜਦੋਂ ਹੀ ਸਵੇਰ ਸਮੇਂ ਕਿਸਾਨ ਆਪਣੇ ਸਵਾਲ ਕਰਨ ਲਈ ਰੈਲੀ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਤਾਂ ਰੈਲੀ ਤੋ ਥੋੜ੍ਹੀ ਦੂਰੀ ’ਤੇ ਹੀ ਪਿੰਡ ਤਲਵੰਡੀ ਮੱਲ੍ਹੀਆਂ ਅਤੇ ਕੋਕਰੀ ਕਲਾਂ ਵਿਖੇ ਪਹੁੰਚੇ ਤਾਂ ਉੱਥੇ ਤਾਇਨਾਤ ਭਾਰੀ ਪੁਲਿਸ ਫੋਰਸ ਵੱਲੋਂ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਦਿੱਤਾ ਜਦ ਕਿ ਇਲਾਕੇ ਦੇ ਆਗੂਆਂ ਨੂੰ ਤਾਂ ਪਹਿਲਾਂ ਹੀ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਜਦ ਕਿਸਾਨਾਂ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੂੰ ਅੱਗੇ ਜਾਣ ਤੋਂ ਤਾਂ ਡੱਕ ਲਿਆ ਗਿਆ ਪਰ ਆਗੂਆਂ ਨੇ ਉਸੇ ਸਥਾਨ ’ਤੇ ਹੀ ਰੋਸ ਮੁਜਹਾਰਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਵੀ ਕੀਤੀ। ਜਿਸ ਤੋਂ ਬਾਅਦ ਕਿਸਾਨਾਂ ਦੀ ਜੱਦੋ ਜਹਿਦ ਤਾਂ ਚੱਲਦੀ ਰਹੀ ਪਰ ਭਾਰੀ ਪੁਲਿਸ ਬਲ ਵੱਲੋਂ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ। ਇਸ ਸਮੇਂ ਆਗੂਆਂ ਨੇ ਕਿਹਾ ਕਿ ਹਰ ਨਾਗਰਿਕ ਦਾ ਹੱਕ ਹੈ ਕਿ ਉਹ ਕਿਸੇ ਵੀ ਲੀਡਰ ਨੂੰ ਆਪਣੀਆਂ ਹੱਕੀ ਮੰਗਾਂ ਲਈ ਸਵਾਲ ਜਵਾਬ ਕਰ ਸਕਦਾ ਹੈ ਪਰ ਆਪ ਸਰਕਾਰ ਦੀ ਇਹ ਸ਼ਰੇਆਮ ਧੱਕੇਸ਼ਾਹੀ ਹੈ ਕਿ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਕੇ ਸਵਾਲ ਜਵਾਬ ਕਰਨ ਤੋਂ ਰੋਕਿਆ ਗਿਆ ਹੈ। ਇਸ ਨੇ ਆਗੂਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹੁਣ ਇਹ ਆਮ ਸਰਕਾਰ ਨਹੀਂ ਰਹੀ ਸਗੋਂ ਖਾਸ ਸਰਕਾਰ ਬਣ ਚੁੱਕੀ ਹੈ ਜਿਸ ਕਰਕੇ ਸਾਡੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਅਸੀਂ ਆਉਣ ਵਾਲੇ ਸਮੇਂ ਵਿਚ ਵੀ ਚੁੱਪ ਨਹੀਂ ਰਹਾਂਗੇ ਸਗੋਂ ਇਸੇ ਤਰ੍ਹਾਂ ਆਵਾਜ਼ ਚੁੱਕਦੇ ਰਹਾਂਗੇ, ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਹ ਵੀ ਕਿਹਾ ਕਿ ਰਹਿੰਦੇ 8-9 ਮਹੀਨਿਆਂ ਵਿਚ ਅਸੀਂ ਹਰ ਪਿੰਡ ਜਾ ਕੇ ਸਵਾਲ ਕਰਾਂਗੇ, ਪੁਲਿਸ ਦੀ ਸਾਨੂੰ ਕੋਈ ਪਰਵਾਹ ਨਹੀਂ ਹੈ। ਜਦ ਤੱਕ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੁੰਦੀ।