- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਤੀ ਸੈਕਟਰ ਲਈ ਬਿਜਲੀ ਸਪਲਾਈ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : ਖੇਤੀ ਸੈਕਟਰ ਲਈ ਬਿਜਲੀ ਸਪਲਾਈ ਦੇ ਮਾੜੇ ਹਾਲਾਤਾਂ ਨੂੰ ਲੈ ਕੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਬਿਜਲੀ ਬੋਰਡ ਮੋਗਾ ਦਾ ਘਿਰਾਓ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਲਈ ਬਿਜਲੀ ਸਪਲਾਈ ਸਹੀ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਸੈਕਟਰ ਦੀਆਂ ਜ਼ਰੂਰਤਾਂ ਨੂੰ ਧਿਆਨ ’ਚ ਰੱਖਦਿਆਂ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਐਕਸੀਅਨ ਮੋਗਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਕਿਸਾਨ ਆਗੂਆਂ ਨੇ ਵਿਭਾਗ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਦੇ ਅੰਦਰ ਬਿਜਲੀ ਸਪਲਾਈ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਅਗਲਾ ਵੱਡਾ ਪ੍ਰੋਗਰਾਮ ਉਲੀਕਿਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਯੂਨੀਅਨ ਚੁੱਪ ਨਹੀਂ ਬੈਠੇਗੀ ਅਤੇ ਜੇਕਰ ਮੰਗਾਂ ’ਤੇ ਸਮੇਂ ਸਿਰ ਕਾਰਵਾਈ ਨਾ ਹੋਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਭੁਪਿੰਦਰ ਸਿੰਘ ਦੌਲਤਪੁਰਾ, ਨਿਰਭੈ ਸਿੰਘ ਢੂੱਡੀਕੇ, ਰਵਿੰਦਰ ਸਿੰਘ ਮਾਣੂੰਕੇ, ਪ੍ਰਗਟ ਸਿੰਘ ਸਾਫੂ ਵਾਲਾ, ਮੰਦਰਜੀਤ ਸਿੰਘ ਮਨਾਵਾਂ, ਕੁਲਜੀਤ ਸਿੰਘ, ਲਾਭ ਸਿੰਘ ਮਾਣੂੰਕੇ, ਹਰਜੀਤ ਸਿੰਘ ਸੋਢੀ, ਮੋਦਨ ਸਿੰਘ ਨਿਧਾਂ ਵਾਲਾ, ਹਰਨੇਕ ਸਿੰਘ ਫਤਿਹਗੜ੍ਹ, ਜਗਸੀਰ ਸਿੰਘ ਜੱਗੀ, ਨਿਰਮਲ ਸਿੰਘ, ਪਾਲ ਸਿੰਘ ਤਤਾਰੀਏ ਵਾਲਾ, ਪ੍ਰੇਮ ਸਿੰਘ, ਰਾਮ ਸਿੰਘ, ਸ਼ਵਿੰਦਰ ਸਿੰਘ, ਸਵਰਨ ਸਿੰਘ, ਖਹਿਰਾ ਗੁਰਦੇਵ ਸਿੰਘ ਬਾਘਾਪੁਰਾਣਾ, ਮੇਜਰ ਸਿੰਘ ਡਰੋਲੀ, ਸੀਪਾ ਸਿੰਘ, ਜਗਸੀਰ ਸਿੰਘ, ਬੇਅੰਤ ਸਿੰਘ ਮੱਲਿਆਣਾ, ਕੇਵਲ ਸਿੰਘ, ਜਗਰਾਜ ਸਿੰਘ ਦੌਲਤਪੁਰਾ, ਸਮੀਤ ਸਿੰਘ ਤਖਾਣਵੱਧ, ਹਰਜੀਤ ਸਿੰਘ ਸੋਢੀ, ਮੰਗਲ ਸਿੰਘ ਫ਼ਤਹਿਗੜ੍ਹ, ਗੁਰਮੇਲ ਸਿੰਘ ਡਗਰੂ ਅਤੇ ਕਿਸਾਨ ਆਗੂ ਹਾਜ਼ਰ ਸਨ।