ਮੋਗਾ 'ਚ ਡਗਰੂ ਬਿਜਲੀ ਗਰਿੱਡ ਅੱਗੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਸਥਿਤੀ ਤਣਾਅਪੂਰਨ; ਕਿਸਾਨ ਆਗੂ ਗ੍ਰਿਫਤਾਰ
ਇਸੇ ਸੰਦਰਭ ਦੌਰਾਨ ਮੋਗਾ ਦੇ ਪਿੰਡ ਖੁਖਰਾਣਾ ਦੇ ਕੁਝ ਕਿਸਾਨ ਡਗਰੂ ਬਿਜਲੀ ਗਰਿੱਡ ਦਾ ਘਿਰਾਓ ਕਰਨ ਜਾ ਰਹੇ ਸਨ। ਜਦੋਂ ਹੀ ਕਿਸਾਨਾਂ ਨੇ ਬਿਜਲੀ ਗਰਿੱਡ ਅੱਗੇ ਨਾਅਰੇਬਾਜ਼ੀ ਸ਼ੁਰੂ ਕੀਤੀ ਤਾਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਖੁਖਰਾਣਾ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ।
Publish Date: Sun, 26 Apr 2026 08:02 AM (IST)
Updated Date: Sun, 26 Apr 2026 08:04 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਸੂਬੇ ਭਰ ਵਿਚ ਹਾਹਾਕਾਰ ਮੱਚੀ ਹੋਈ ਹੈ। ਇਸੇ ਸੰਦਰਭ ਦੌਰਾਨ ਮੋਗਾ ਦੇ ਪਿੰਡ ਖੁਖਰਾਣਾ ਦੇ ਕੁਝ ਕਿਸਾਨ ਡਗਰੂ ਬਿਜਲੀ ਗਰਿੱਡ ਦਾ ਘਿਰਾਓ ਕਰਨ ਜਾ ਰਹੇ ਸਨ। ਜਦੋਂ ਹੀ ਕਿਸਾਨਾਂ ਨੇ ਬਿਜਲੀ ਗਰਿੱਡ ਅੱਗੇ ਨਾਅਰੇਬਾਜ਼ੀ ਸ਼ੁਰੂ ਕੀਤੀ ਤਾਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਦੀਪ ਸਿੰਘ ਖੁਖਰਾਣਾ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ।
ਨੌਜਵਾਨ ਭਾਰਤ ਸਭਾ ਦੇ ਆਗੂ ਕਰਮਜੀਤ ਮਾਣੂੰਕੇ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਬੇਅੰਤ ਸਿੰਘ ਮੱਲੇਆਣਾ ਨੇ ਪੁਲਿਸ ਦੀ ਇਸ ਨਿੰਦਣਯੋਗ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਕੁਲਦੀਪ ਖੁਖਰਾਣਾ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਇਸ ਮਗਰੋਂ ਸਥਿਤੀ ਤਣਾਅਪੂਰਨ ਬਣੀ ਹੋਈ ਹੈ।