v> ਮਨਪ੍ਰੀਤ ਸਿੰਘ ਮੱਲੇਆਣਾ, ਮੋਗਾ : ਕਿਸਾਨ ਜਥੇਬੰਦੀਆਂ ਅੱਜ ਸੂਬੇ ਭਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕ ਆਪਣੇ ਸੰਘਰਸ ਲਈ ਅਗਲੀ ਰਣਨੀਤੀ ਤਿਆਰ ਕਰ ਸਕਦੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਨੇ 'ਪੰਜਾਬੀ ਜਾਗਰਣ' ਨੂੰ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਹਰ ਹਾਲਤ ਵਿਚ ਰੱਦ ਕਰਵਾ ਕਿ ਹੀ ਹਟੇਗੀ ਚਾਹੇ ਸਾਨੂੰ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ।

ਉਨ੍ਹਾਂ ਕਿਹਾ ਕਿ ਅੱਜ 3 ਵਜੇ ਸੂਬੇ ਭਰ ਵਿਚ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਤਮਕੱਦ ਬੁੱਤ ਅੱਗ ਦੇ ਹਵਾਲੇ ਕਰ ਕੇ ਦੁਸਹਿਰਾ ਮਨਾਇਆ ਜਾਵੇਗਾ। ਉਧਰ ਡੀਟੀਐੱਫ ਯੂਨੀਅਨ ਦੇ ਪ੍ਰਧਾਨ ਅਮਨਦੀਪ ਸਿੰਘ ਮਾਛੀਕੇ ਨੇ ਕਿਹਾ ਕਿ ਸਾਡੀ ਯੂਨੀਅਨ ਵੀ ਕਿਸਾਨਾਂ ਦੇ ਹੱਕ ਰੋਸ ਮੁਜਹਾਰੇ ਕਰ ਰਹੀ ਹੈ ਅਤੇ ਅੱਜ ਦੇ ਪੁਤਲਾ ਫੂਕ ਮੁਹਿੰਮ ਵਿਚ ਵੱਧ ਚੜ੍ਹਕੇ ਹਿੱਸਾ ਲਿਆ ਜਾਵੇਗਾ।

Posted By: Rajnish Kaur