Farmer's Protest : ਮੋਗੇ ਦੇ ਕਿਸਾਨ ਦੀ ਟਿੱਕਰੀ ਬਾਰਡਰ ’ਤੇ ਮੌਤ
ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਮਿ੍ਰਤਕ ਦੀ ਪਛਾਣ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਧਸਿੰਘ ਵਾਸੀ ਬਲਬੀਰ ਸਿੰਘ ਵਜੋਂ ਹੋਈ। ਪੁਲਿਸ ਨੇ ਕਿਹਾ ਕਿ ਬਲਬੀਰ ਸਿੰਘ ਬਾਈਪਾਸ ’ਤੇ ਨਵੇਂ ਬੱਸ ਸਟੈਂਡ ਦੇ ਨਜ਼ਦੀਕ ਰੁਕਿਆ ਹੋਇਆ ਸੀ।
Publish Date: Fri, 25 Jun 2021 10:44 PM (IST)
Updated Date: Sat, 26 Jun 2021 02:30 AM (IST)
v> ਬਹਾਦਰਗੜ੍ਹ : ਟਿੱਕਰੀ ਬਾਰਡਰ ’ਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ’ਚ ਸ਼ਾਮਲ ਹੋਣ ਆਏ ਮੋਗੇ ਦੇ 74 ਸਾਲਾ ਕਿਸਾਨ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਮਿ੍ਰਤਕ ਦੀ ਪਛਾਣ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਧਸਿੰਘ ਵਾਸੀ ਬਲਬੀਰ ਸਿੰਘ ਵਜੋਂ ਹੋਈ। ਪੁਲਿਸ ਨੇ ਕਿਹਾ ਕਿ ਬਲਬੀਰ ਸਿੰਘ ਬਾਈਪਾਸ ’ਤੇ ਨਵੇਂ ਬੱਸ ਸਟੈਂਡ ਦੇ ਨਜ਼ਦੀਕ ਰੁਕਿਆ ਹੋਇਆ ਸੀ। ਰਾਤ ਨੂੰ ਖਾਣਾ ਖਾ ਕੇ ਸੁੱਤਾ ਸੀ। ਤਬੀਅਤ ਖਰਾਬ ਹੋਣ ’ਤੇ ਦੂਜੇ ਕਿਸਾਨ ਉਸ ਨੂੰ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸਨੂੰ ਮਿ੍ਰਤਕ ਐਲਾਨ ਦਿੱਤਾ।