ਮੋਗਾ 'ਚ ਭਾਜਪਾ ਦੀ ਰੈਲੀ ਦਾ ਕਿਸਾਨਾਂ ਵੱਲੋਂ ਜ਼ੋਰਦਾਰ ਵਿਰੋਧ; ਕਾਲੇ ਝੰਡਿਆਂ ਨਾਲ ਘੇਰੇ ਭਾਜਪਾ ਆਗੂ
ਕੌਮੀ ਇਨਸਾਫ ਮੋਰਚੇ ਦੇ ਸੱਦੇ ਤਹਿਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਤੇ ਮੋਦੀ ਸਰਕਾਰ ਵੱਲੋਂ ਜੇਲ੍ਹ 'ਚ ਡੱਕੇ ਸਿੰਘ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ (ਸਿਆਸੀ ਰੈਲੀ) ਮੌਕੇ ਮੋਗਾ - ਫਿਰੋਜ਼ਪੁਰ ਰੋੜ ਤੇ ਸਥਿਤ ਪਿੰਡ ਜੋਗੇਵਾਲਾ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
Publish Date: Sun, 15 Mar 2026 11:37 AM (IST)
Updated Date: Sun, 15 Mar 2026 11:41 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ - ਕੌਮੀ ਇਨਸਾਫ ਮੋਰਚੇ ਦੇ ਸੱਦੇ ਤਹਿਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਤੇ ਮੋਦੀ ਸਰਕਾਰ ਵੱਲੋਂ ਜੇਲ੍ਹ 'ਚ ਡੱਕੇ ਸਿੰਘ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ (ਸਿਆਸੀ ਰੈਲੀ) ਮੌਕੇ ਮੋਗਾ - ਫਿਰੋਜ਼ਪੁਰ ਰੋੜ ਤੇ ਸਥਿਤ ਪਿੰਡ ਜੋਗੇਵਾਲਾ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਇਸ ਵਿਰੋਧ ਪ੍ਰਦਰਸ਼ਨ ਵਿਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਭਰਮੀ ਸ਼ਮੂਲੀਅਤ ਕੀਤੀ ਗਈ। ਇਹ ਸ਼ਮੂਲੀਅਤ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਆਗਵਾਈ ਹੇਠ ਕੀਤੀ ਗਈ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਸੂਬਾਈ ਆਗੂ ਤੇ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ ਰੋਡੇ ਖੁਰਦ ਤੇ ਜ਼ਿਲ੍ਹਾ ਖਜ਼ਾਨਚੀ ਕੁਲਜੀਤ ਸਿੰਘ ਪੰਡੋਰੀ ਅਰਾਈਆਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸ਼ਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀ ਤੇ ਸਿਆਸੀ ਕੈਦੀ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ਤੇ ਜੇਲ੍ਹਾਂ ਵਿਚ ਡੱਕੇ ਹਨ, ਜਦ ਕਿ ਭਾਰਤੀ ਸੰਵਿਧਾਨ ਤਹਿਤ ਹਰ ਇਕ ਕੈਦੀ ਨੂੰ ਸਜ਼ਾ ਪੂਰੀ ਹੋਣ ਦੌਰਾਨ ਜੇਲ੍ਹ ਵਿਚੋਂ ਰਿਹਾਈ ਦੀ ਮਨਜੂਰੀ ਦਿੰਦਾ ਹੈ।
ਭਾਜਪਾ ਸਰਕਾਰ ਸੰਵਿਧਾਨ ਦਾ ਵੀ ਪੂਰਨ ਤੌਰ ਤੇ ਘਾਣ ਕਰ ਰਹੀ ਹੈ। ਉਨ੍ਹਾਂ ਕਿਹਾ ਸੱਤਾਂ ਦੇ ਨਸ਼ੇ ਵਿਚ ਚੂਰ ਕੇਂਦਰ ਦੀ ਭਾਜਪਾਂ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਵਿਚ ਕਹਿੰਦੇ ਹਨ ਕਿ ਜਿੰਨਾਂ ਸਮਾਂ ਸਿੱਖ ਕੈਦੀ ਤੇ ਸਿਆਸੀ ਕੈਦੀ ਮੁਆਫੀ ਨਹੀਂ ਮੰਗਦੇ ਉਨਾਂ ਸਮਾਂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾਵੇਗਾ।