ਭਗਵਾਨ ਅਗਰਸੇਨ ਜਯੰਤੀ ’ਤੇ ਰਾਸ਼ਟਰੀ ਛੁੱਟੀ ਦੀ ਮੰਗ 7ਤਸਕਹ, ਹਚ.ਾੱਪਰਕ ਬ..ਕਬ ਕਤਤਬਚ
Publish Date: Sat, 10 Oct 2026 04:41 PM (IST)
Updated Date: Sun, 11 Oct 2026 04:03 AM (IST)
ਅਗਰਵਾਲ ਭਾਈਚਾਰੇ ਨੂੰ ਸੇਵਾ ਦਾ ਘੇਰਾ ਵਧਾਉਣ ਦਾ ਸੱਦਾ ਆਪਣੇ ਸਮਾਜ ਦੇ ਲੋੜਵੰਦ ਪਰਿਵਾਰਾਂ ਦੀ ਪਛਾਣ ਕਰ ਕੇ ਸਨਮਾਨ ਨਾਲ ਮਦਦ ਕਰਨਾ ਸਮੇਂ ਦੀ ਲੋੜ : ਸ਼੍ਰੀ ਅਗਰਵਾਲ ਸਭਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਸ਼੍ਰੀ ਅਗਰਵਾਲ ਸਭਾ (ਰਜਿ.) ਜੈਤੋ ਵੱਲੋਂ ਭਗਵਾਨ ਅਗਰਸੇਨ ਜਯੰਤੀ ਦੇ ਮੌਕੇ ਕੇਂਦਰ ਸਰਕਾਰ ਤੋਂ ਇਸ ਦਿਨ ਨੂੰ ਰਾਸ਼ਟਰੀ ਛੁੱਟੀ ਐਲਾਨਣ ਦੀ ਮੰਗ ਉਠਾਈ ਗਈ। ਸਭਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਭਗਵਾਨ ਅਗਰਸੇਨ ਦੇ ਸਮਾਜਿਕ ਸਮਾਨਤਾ, ਸਹਿਯੋਗ ਅਤੇ ਸੇਵਾ ਦੇ ਸੰਦੇਸ਼ ਨੂੰ ਵਿਆਪਕ ਪੱਧਰ ’ਤੇ ਉਤਸ਼ਾਹਿਤ ਕਰਨ ਲਈ ਇਸ ਦਿਨ ਨੂੰ ਰਾਸ਼ਟਰੀ ਛੁੱਟੀ ਦਾ ਦਰਜਾ ਦਿੱਤਾ ਜਾਵੇ। ਸਭਾ ਦੇ ਚੇਅਰਮੈਨ ਤੀਰਥ ਰਾਜ ਗਰਗ ਨੇ ਕਿਹਾ ਕਿ ਭਗਵਾਨ ਅਗਰਸੇਨ ਜਯੰਤੀ ’ਤੇ ਕੇਂਦਰੀ ਪੱਧਰ ’ਤੇ ਜਨਤਕ ਛੁੱਟੀ ਦਾ ਐਲਾਨ ਨਹੀਂ ਹੋਇਆ, ਹਾਲਾਂਕਿ ਕਈ ਰਾਜਾਂ ਵਿੱਚ ਇਸ ਮੌਕੇ ਖੇਤਰੀ ਜਾਂ ਸਰਕਾਰੀ ਛੁੱਟੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਅਗਰਸੇਨ ਦੇ ਵਿਚਾਰ ਸਮਾਜ ਨੂੰ ਆਪਸੀ ਸਹਿਯੋਗ ਅਤੇ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦੇ ਹਨ। ਬਾਕਸ ਆਪਣਿਆਂ ਦੀ ਮਦਦ ਕਰਨਾ ਵੀ ਸਮਾਜਿਕ ਜ਼ਿੰਮੇਵਾਰੀ ਸਭਾ ਦੇ ਕਾਰਜਕਾਰੀ ਪ੍ਰਧਾਨ ਰਾਜੀਵ ਗੋਇਲ ਬਿੱਟੂ ਬਾਦਲ ਨੇ ਅਗਰਵਾਲ ਭਾਈਚਾਰੇ ਨੂੰ ਆਪਣੀ ਸੇਵਾ ਦੇ ਏਜੰਡੇ ਵਿੱਚ ਬਦਲਾਅ ਲਿਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੂਜਿਆਂ ਦੇ ਘਰਾਂ ਵਿੱਚ ਦੀਵੇ ਜਗਾਉਣ ਤੋਂ ਪਹਿਲਾਂ ਆਪਣੇ ਸਮਾਜ ਦੇ ਲੋੜਵੰਦ ਪਰਿਵਾਰਾਂ ਦੇ ਘਰਾਂ ਨੂੰ ਰੌਸ਼ਨ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਸਵੈ-ਮਾਣ ਅਤੇ ਲੋਕ-ਲਾਜ ਕਾਰਨ ਆਪਣੀਆਂ ਆਰਥਿਕ ਮੁਸ਼ਕਲਾਂ ਕਿਸੇ ਨਾਲ ਸਾਂਝੀਆਂ ਨਹੀਂ ਕਰਦੇ ਅਤੇ ਨਾ ਹੀ ਮਦਦ ਲਈ ਅੱਗੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੀ ਮੁਸ਼ਕਲ ਦੱਸ ਕੇ ਸਹਾਇਤਾ ਮੰਗਦਾ ਹੈ ਤਾਂ ਉਸ ਦੀ ਸਥਿਤੀ ਨੂੰ ਗੰਭੀਰਤਾ ਨਾਲ ਸਮਝਣਾ ਚਾਹੀਦਾ ਹੈ। ਸਮਾਜ ਦੇ ਸਮਰੱਥ ਲੋਕਾਂ ਨੂੰ ਅਜਿਹੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਪਰਿਵਾਰ ਆਰਥਿਕ ਤੰਗੀ ਕਾਰਨ ਆਪਣੇ ਆਪ ਨੂੰ ਬੇਸਹਾਰਾ ਮਹਿਸੂਸ ਨਾ ਕਰੇ। ਬਾਕਸ ਲੋੜਵੰਦਾਂ ਦੀ ਭਾਲ ਕਰ ਕੇ ਉਨ੍ਹਾਂ ਤੱਕ ਪਹੁੰਚਣ ’ਤੇ ਜ਼ੋਰ ਸਭਾ ਦੇ ਪ੍ਰਧਾਨ ਮੁਕੇਸ਼ ਗੋਇਲ ਨੇ ਕਿਹਾ ਕਿ ਸਮਾਜ ਸੇਵਾ ਦਾ ਮਤਲਬ ਸਿਰਫ਼ ਮਦਦ ਮੰਗਣ ਵਾਲਿਆਂ ਦੀ ਉਡੀਕ ਕਰਨਾ ਨਹੀਂ, ਸਗੋਂ ਆਪਣੇ ਇਲਾਕਿਆਂ ਵਿੱਚ ਲੋੜਵੰਦ ਪਰਿਵਾਰਾਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣਾ ਵੀ ਹੈ। ਇਸ ਲਈ ਭਾਈਚਾਰੇ ਦੇ ਮੈਂਬਰਾਂ ਨੂੰ ਆਪਸੀ ਤਾਲਮੇਲ ਨਾਲ ਅਜਿਹੀ ਵਿਵਸਥਾ ਬਣਾਉਣੀ ਚਾਹੀਦੀ ਹੈ, ਜਿਸ ਰਾਹੀਂ ਲੋੜਵੰਦਾਂ ਨੂੰ ਸਮੇਂ ਸਿਰ ਸਹਾਇਤਾ ਮਿਲ ਸਕੇ। ਸਭਾ ਦੇ ਆਲ ਪ੍ਰੋਜੈਕਟ ਚੇਅਰਮੈਨ ਨਰੇਸ਼ ਮਿੱਤਲ ਨੇ ਕਿਹਾ ਕਿ ਸਹਾਇਤਾ ਦੇਣ ਸਮੇਂ ਲੋੜਵੰਦ ਵਿਅਕਤੀ ਦੀ ਪਛਾਣ ਅਤੇ ਉਸ ਦੇ ਹਾਲਾਤਾਂ ਦੀ ਗੁਪਤਤਾ ਕਾਇਮ ਰੱਖਣੀ ਬੇਹੱਦ ਜ਼ਰੂਰੀ ਹੈ। ਮਦਦ ਇਸ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ ਕਿ ਕਿਸੇ ਦੀ ਸਵੈ-ਮਾਣ ਨੂੰ ਠੇਸ ਨਾ ਪਹੁੰਚੇ ਅਤੇ ਉਸ ਦੀਆਂ ਲੋੜਾਂ ਵੀ ਪੂਰੀਆਂ ਹੋ ਸਕਣ। ਉਨ੍ਹਾਂ ਕਿਹਾ ਕਿ ਭਗਵਾਨ ਅਗਰਸੇਨ ਦਾ ‘ਇੱਕ ਇੱਟ, ਇੱਕ ਰੁਪਇਆ’ ਦਾ ਸਿਧਾਂਤ ਆਪਸੀ ਸਹਿਯੋਗ ਅਤੇ ਸਮੂਹਿਕ ਜ਼ਿੰਮੇਵਾਰੀ ਦੀ ਪ੍ਰੇਰਣਾ ਦਿੰਦਾ ਹੈ। ਇਸ ਸਿਧਾਂਤ ਨੂੰ ਅਮਲ ਵਿੱਚ ਲਿਆ ਕੇ ਹੀ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਸਾਰਥਕ ਉਪਰਾਲੇ ਕੀਤੇ ਜਾ ਸਕਦੇ ਹਨ।