- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿੰਮਤਪੁਰਾ ਦੇ ਸੱਤਵੀਂ, ਅੱਠਵੀਂ, ਨੌਵੀਂ ਅਤੇ ਦਸਵੀਂ ਕਲਾਸ ’ਚੋਂ ਮਾਰਚ 2026 ਵਿਚ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੇ ਪੰਜਾਬ ਨੈਸ਼ਨਲ ਬੈਂਕ ਦਾ ਵਿਸ਼ੇਸ਼ ਵਜ਼ੀਫਾ ਪ੍ਰਾਪਤ ਕੀਤਾ ਹੈ। ਵਿਸ਼ੇਸ਼ ਵਜ਼ੀਫਾ ਪ੍ਰਾਪਤ ਕਰਨ ਵਾਲ਼ੇ ਬੱਚਿਆਂ ਵਿਚ ਮਹਿਕਦੀਪ ਕੌਰ ਪੁੱਤਰੀ ਹਰਜਿੰਦਰ ਸਿੰਘ, ਜਿਸਮੀਤ ਕੌਰ ਪੁੱਤਰੀ ਜਸਵਿੰਦਰ ਸਿੰਘ, ਜਸਪ੍ਰੀਤ ਕੌਰ ਪੁੱਤਰੀ ਚੰਦ ਸਿੰਘ, ਗਗਨਦੀਪ ਕੌਰ ਪੁੱਤਰੀ ਗੁਰਦੀਪ ਸਿੰਘ ਨੇ ਕ੍ਰਮਵਾਰ ਸੱਤਵੀਂ, ਅੱਠਵੀਂ, ਨੌਵੀਂ ਅਤੇ ਦਸਵੀਂ ਜਮਾਤ ਵਿਚੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਸਨ । ਸਕੂਲ ਮੁਖੀ ਅਮਨਦੀਪ ਮਾਛੀਕੇ ਨੇ ਕਿਹਾ ਕਿ ਐੱਸਸੀ ਵਿਦਿਆਰਥਣਾਂ ਨੂੰ 12ਵੀਂ ਜਮਾਤ ਤੱਕ ਸਾਲਾਨਾ 5000 ਰੁਪਏ ਪ੍ਰਤੀ ਵਿਦਿਆਰਥੀ ਵਿਸ਼ੇਸ਼ ਵਜ਼ੀਫਾ ਮਿਲਿਆ ਕਰੇਗਾ। ਸਮੂਹ ਸਟਾਫ਼ ਵੱਲੋਂ ਪੰਜਾਬ ਨੈਸ਼ਨਲ ਬੈਂਕ ਪੁਰਾਣੀ ਦਾਣਾ ਮੰਡੀ ਬ੍ਰਾਂਚ ਨਿਹਾਲ ਸਿੰਘ ਵਾਲਾ ਦੇ ਮੈਨੇਜਰ ਸੰਦੀਪ ਕੁਮਾਰ, ਪਰਮਜੀਤ ਸ਼ਰਮਾ, ਸੂਬੇਦਾਰ ਲਖਵਿੰਦਰ ਸਿੰਘ ਹਿੰਮਤਪੁਰਾ ਦਾ ਵਿਸ਼ੇਸ਼ ਤੌਰ ’ ਤੇ ਧੰਨਵਾਦ ਕੀਤਾ ਜਿੰਨ੍ਹਾਂ ਦੀ ਪ੍ਰੇਰਣਾ ਅਤੇ ਸਹਿਯੋਗ ਸਦਕਾ ਲੋੜਵੰਦ ਵਿਦਿਆਰਥੀਆਂ ਨੂੰ ਵਜ਼ੀਫੇ ਦਾ ਲਾਭ ਪ੍ਰਾਪਤ ਹੋਇਆ ਹੈ। ਸਕੂਲ ਮੁਖੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿੰਮਤਪੁਰਾ ਦੇ ਮਿਹਨਤੀ ਸਟਾਫ਼ ਦਾ ਧੰਨਵਾਦ ਕੀਤਾ, ਜਿੰਨਾਂ ਦੀ ਬਦੌਲਤ ਇਹ ਸੰਭਵ ਹੋ ਸਕਿਆ ਹੈ। ਸਮੂਹ ਸਟਾਫ਼ ਵੱਲੋਂ ਸਕੂਲ ਵਿਚ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ ।