ਸਵਰਨ ਗੁਲਾਟੀ, ਮੋਗਾ : ਕਸਬਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਰੌਂਤਾ ਵਿਖੇ ਅਣਪਛਾਤੇ ਚੋਰ ਇਕ ਕਿਸਾਨ ਦੇ ਖੇਤ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਰ ਵਿਚੋਂ ਤੇਲ ਅਤੇ ਤਾਂਬਾ ਚੋਰੀ ਕਰਕੇ ਲੈ ਗਏ। ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਕਿਸਾਨ ਗਿਆਨ ਚੰਦ ਪੁੱਤਰ ਸੁਖਦਿਆਲ ਚੰਦ ਵਾਸੀ ਪਿੰਡ ਰੌਂਤਾ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਵਿਚ ਕਿਹਾ ਕਿ 21-22 ਨਵੰਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਉਸ ਦੇ ਖੇਤ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਰ ਵਿਚੋਂ ਤੇਲ ਅਤੇ ਤਾਂਬਾ ਚੋਰੀ ਕਰਕੇ ਲੈ ਗਏ। ਉਸ ਨੇ ਦੱਸਿਆ ਕਿ ਚੋਰੀ ਹੋਏ ਸਮਾਨ ਦੀ ਕੀਮਤ 21 ਹਜਾਰ ਰੁਪਏ ਹੈ। ਪੁਲਿਸ ਕਿਸਾਨ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।