- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸੂਬੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈਐੱਸਐੱਫ਼ ਕਾਲਜ ਆਫ ਫਾਰਮੇਸੀ ਵਿਖੇ ਆਈਕਿਊਏਸੀ ਅਤੇ ਇੰਸਟੀਚਿਊਸ਼ਨਲ ਇਨੋਵੇਸ਼ਨ ਕੌਂਸਲ ਵੱਲੋਂ ਸਾਂਝੇ ਤੌਰ ’ਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ ਐਕਸਪੋਜ਼ਰ ਆਫ਼ ਪ੍ਰੋਬਲਮ ਆਈਡੈਂਟੀਫਿਕੇਸ਼ਨ ਵਿਸ਼ੇ ’ਤੇ ਫੀਲਡ ਵਿਜ਼ਿਟ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਸਥਾਨਕ ਕਿਸਾਨਾਂ ਅਤੇ ਉਨ੍ਹਾਂ ਥਾਂਵਾਂ ਦਾ ਦੌਰਾ ਕੀਤਾ, ਜਿੱਥੇ ਪਰਾਲੀ ਇਕੱਠੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਪਰਾਲੀ ਦੀ ਸੰਭਾਲ ਅਤੇ ਇਸ ਦੀ ਵੱਖ-ਵੱਖ ਖੇਤਰਾਂ ਵਿਚ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਪਰਾਲੀ ਦੀ ਵਰਤੋਂ ਕਾਗਜ਼, ਬਾਇਓ ਐਨਰਜੀ, ਬਾਇਓਮਾਸ, ਇੱਟਾਂ, ਪੈਕਿੰਗ ਮਟੀਰੀਅਲ ਅਤੇ ਪਲੇਟਾਂ ਆਦਿ ਬਣਾਉਣ ਲਈ ਕੀਤੀ ਜਾ ਸਕਦੀ ਹੈ। ਵਿਦਿਆਰਥੀਆਂ ਨੇ ਪਰਾਲੀ ਦੀ ਉਪਯੋਗਤਾ ਨੂੰ ਸਮਝਦਿਆਂ ਭਵਿੱਖ ਵਿਚ ਇਸ ਵਿਸ਼ੇ ’ਤੇ ਹੋਰ ਖੋਜ ਅਤੇ ਨਵੀਨਤਮ ਉਤਪਾਦ ਤਿਆਰ ਕਰਨ ਲਈ ਕੰਮ ਕਰਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਦੀ ਵਰਤੋਂ ਹੋਰ ਲਾਭਦਾਇਕ ਉਤਪਾਦ ਬਣਾਉਣ ਲਈ ਕੀਤੀ ਜਾਵੇ ਕਿਉਂਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲਾ ਪ੍ਰਦੂਸ਼ਣ ਨਾ ਸਿਰਫ਼ ਮਨੁੱਖੀ ਸਿਹਤ ਸਗੋਂ ਸਮੁੱਚੇ ਵਾਤਾਵਰਣ ਲਈ ਵੀ ਨੁਕਸਾਨਦੇਹ ਹੈ। ਇਸ ਮੌਕੇ ਆਈਆਈਸੀ ਦੇ ਕੋਆਰਡੀਨੇਟਰ ਡਾ. ਸ਼ੁਭਮ ਸਿੰਘ ਨੇ ਦੱਸਿਆ ਕਿ ਇਸ ਫੀਲਡ ਵਿਜ਼ਿਟ ਵਿਚ 40 ਤੋਂ ਵੱਧ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਇਸ ਦੌਰਾਨ ਡਾ. ਭੀਮਾਕਿਰਨ, ਡਾ. ਸ਼ੁਭਮ ਠਾਕੁਰ, ਡਾ. ਵਿਵੇਕ ਅਸਾਠੀ, ਡਾ. ਸੰਤ ਕੁਮਾਰ ਵਰਮਾ ਅਤੇ ਡਾ. ਨਵਜੋਤ ਕੌਰ ਵੀ ਮੌਜੂਦ ਸਨ।