- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਬੁੱਢਾ ਜੀ ਗ੍ਰੰਥੀ ਭਲਾਈ ਚੈਰੀਟੇਬਲ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਮੋਗਾ: ਬਾਬਾ ਬੁੱਢਾ ਜੀ ਗ੍ਰੰਥੀ ਭਲਾਈ ਚੈਰੀਟੇਬਲ ਟਰੱਸਟ ਵੱਲੋਂ ਗ੍ਰੰਥੀ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਭਾਈ ਜਗਦੇਵ ਸਿੰਘ ਜੀ ਬੁੱਘੀਪੁਰਾ ਨੂੰ ਉਨ੍ਹਾਂ ਦੀ ਸਪੁੱਤਰੀ ਦੇ ਵਿਆਹ ਕਾਰਜਾਂ ਲਈ 10,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ।ਟਰੱਸਟ ਵੱਲੋਂ ਕੀਤੀ ਗਈ ਇਹ ਸਹਾਇਤਾ ਪਰਿਵਾਰ ਲਈ ਵਿਆਹ ਦੇ ਕਾਰਜਾਂ ਸਮੇਂ ਸਹਾਰਾ ਬਣੇਗੀ। ਇਸ ਮੌਕੇ ਟਰੱਸਟ ਦੇ ਪ੍ਰਧਾਨ ਗਿਆਨੀ ਹਰਜਿੰਦਰ ਸਿੰਘ ਮੱਦੋਕੇ ਨੇ ਦੱਸਿਆ ਕਿ ਬਾਬਾ ਬੁੱਢਾ ਜੀ ਗ੍ਰੰਥੀ ਭਲਾਈ ਚੈਰੀਟੇਬਲ ਟਰੱਸਟ ਗ੍ਰੰਥੀ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬਾਨ ਵਿਚ ਗੁਰਬਾਣੀ ਦੀ ਸੇਵਾ, ਗੁਰਮਤਿ ਪ੍ਰਚਾਰ ਅਤੇ ਸੰਗਤ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦੀ ਅਹਿਮ ਜ਼ਿੰਮੇਵਾਰੀ ਨਿਭਾਉਂਦੇ ਹਨ। ਇਸ ਲਈ ਉਨ੍ਹਾਂ ਦੇ ਪਰਿਵਾਰਾਂ ਦੀ ਲੋੜ ਸਮੇਂ ਮਦਦ ਕਰਨਾ ਸਮਾਜ ਅਤੇ ਸੰਗਤ ਦਾ ਸਾਂਝਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਲੋੜਵੰਦ ਗ੍ਰੰਥੀ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਮਰੱਥਾ ਅਨੁਸਾਰ ਸਹਾਇਤਾ ਕਰਨ ਦੇ ਯਤਨ ਕੀਤੇ ਜਾਂਦੇ ਹਨ ਤਾਂ ਜੋ ਪਰਿਵਾਰਾਂ ਨੂੰ ਮੁਸ਼ਕਲ ਸਮੇਂ ਕੁੱਝ ਰਾਹਤ ਮਿਲ ਸਕੇ। ਧੀ ਦੇ ਵਿਆਹ ਵਰਗੇ ਖ਼ੁਸ਼ੀ ਦੇ ਮੌਕੇ ’ਤੇ ਪਰਿਵਾਰ ਨਾਲ ਸਹਿਯੋਗ ਕਰਨਾ ਮਨੁੱਖਤਾ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ। ਟਰੱਸਟ ਵੱਲੋਂ ਕੀਤੇ ਜਾ ਰਹੇ ਅਜਿਹੇ ਉਪਰਾਲੇ ਸਮਾਜ ਵਿਚ ਆਪਸੀ ਸਹਿਯੋਗ, ਸੇਵਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਹਨ।