- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਢਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਬਾਘਾਪੁਰਾਣਾ ਦੇ ਇਕ ਮੁਹੱਲੇ ਵਿਚ ਗੱਡੀ 'ਤੇ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਜਗਜੀਤ ਸਿੰਘ ਨਾਮਕ ਨੌਜਵਾਨ ਦੀ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਫਾਇਰਿੰਗ ਦੌਰਾਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਨੂੰ ਮੋਗਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ,ਮੋਗਾ: ਦੀਵਾਲੀ ਦੀ ਵੱਡੀ ਰਾਤ ਬਾਘਾਪੁਰਾਣਾ ਵਿਚ ਅਣਪਛਾਤੇ ਗੱਡੀ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ ਕਰਨ ਦਾ ਪਤਾ ਲੱਗਾ ਹੈ। ਇਸ ਹੋਈ ਫਾਇਰਿੰਗ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਬਾਘਾਪੁਰਾਣਾ ਦੇ ਇਕ ਮੁਹੱਲੇ ਵਿਚ ਗੱਡੀ 'ਤੇ ਸਵਾਰ ਹੋ ਕੇ ਆਏ ਬਦਮਾਸ਼ਾਂ ਨੇ ਜਗਜੀਤ ਸਿੰਘ ਨਾਮਕ ਨੌਜਵਾਨ ਦੀ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਫਾਇਰਿੰਗ ਦੌਰਾਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਜਿਸ ਨੂੰ ਮੋਗਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਬਾਘਾਪੁਰਾਣਾ ਦੇ ਡੀਐੱਸਪੀ ਨੇ ਫਾਇਰਿੰਗ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੁਲਜ਼ਮਾਂ ਨੂੰ ਟਰੇਸ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਨੌਜਵਾਨ ਦੇ ਫਾਇਰਿੰਗ ਦੌਰਾਨ ਗੋਲੀ ਲੱਗੀ ਹੈ ਉਹ ਖਤਰੇ ਤੋਂ ਬਾਹਰ ਹੈ।