- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਾਇਰਿੰਗ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਸਬੰਧੀ ਮੋਗਾ ਦੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਫਾਇਰਿੰਗ ਦੀ ਘਟਨਾ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਮੋਗਾ ਸ਼ਹਿਰ ਦੇ ਅੰਗਦਪੁਰਾ ਮੁਹੱਲੇ ਵਿਚ ਦੇਰ ਰਾਤ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਆਏ ਵਿਅਕਤੀਆਂ ਵੱਲੋਂ ਦੁਕਾਨ 'ਤੇ ਬੈਠੇ ਲੋਕਾਂ 'ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਫਾਇਰਿੰਗ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਸਬੰਧੀ ਮੋਗਾ ਦੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਫਾਇਰਿੰਗ ਦੀ ਘਟਨਾ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਸਬੰਧਤ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ। ਮੌਕੇ 'ਤੇ ਪਹੁੰਚੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਦੇ ਨਾਲ ਐੱਸਪੀਡੀ ਅਜੇ ਰਾਜ ਸਿੰਘ, ਡੀਐੱਸਪੀ ਗੁਰਪ੍ਰੀਤ ਸਿੰਘ ਅਤੇ ਸੀਆਈਏ ਇੰਚਾਰਜ ਦਲਜੀਤ ਸਿੰਘ ਬਰਾੜ ਵੀ ਮੌਜੂਦ ਸਨ। ਪੁਲਿਸ ਵੱਲੋਂ ਫਾਇਰਿੰਗ ਦੇ ਕਾਰਨਾਂ ਅਤੇ ਇਸ ਘਟਨਾ ਵਿਚ ਸ਼ਾਮਲ ਵਿਅਕਤੀਆਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।