- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਵਿਧਾਨ ਸਭਾ ਦੀਆਂ ਆਮ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਈਵੀਐੱਮਜ਼ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਐੱਫ਼ਐੱਲਸੀ 12 ਨਵੰਬਰ ਤੋਂ ਸ਼ੁਰੂ ਹੋਵੇਗੀ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਨੇ ਦੱਸਿਆ ਕਿ ਈਵੀਐਮਜ਼ ਅਤੇ ਵੀਵੀਪੀਏਟੀ ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ ਈਸੀਆਈ ਦੁਆਰਾ ਨਿਰਧਾਰਤ ਇੱਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ’ਚ ਵਰਤੀਆਂ ਜਾਣ ਵਾਲੀਆਂ ਈਵੀਐੱਮਜ਼ ਅਤੇ ਵੀਵੀਪੀਏਟੀ ਦੀ ਫਸਟ ਲੈਵਲ ਚੈਕਿੰਗ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐੱਲ) ਦੇ ਅਧਿਕਾਰਤ ਇੰਜੀਨੀਅਰਾਂ ਦੁਆਰਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫਸਟ ਲੈਵਲ ਚੈਕਿੰਗ ਵਿਚ ਦਰੁਸਤ ਪਾਈਆਂ ਜਾਣ ਵਾਲੀਆਂ ਈਵੀਐੱਮ ਅਤੇ ਵੀਵੀਪੀਏਟੀ ਮਸ਼ੀਨਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਵਰਤਿਆ ਜਾਵੇਗਾ। ਫਸਟ ਲੈਵਲ ਚੈਕਿੰਗ ਲਈ ਵਿਸਥਾਰਕ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾਵੇਗੀ। ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਮੌਜੂਦਾ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਫਸਟ ਲੈਵਲ ਚੈਕਿੰਗ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਸਾਗਰ ਸੇਤੀਆ ਨੇ ਅੱਗੇ ਦੱਸਿਆ ਕਿ ਸਮੁੱਚੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਾਰੇ ਸਥਾਨਾਂ