- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਸੀਨੀਅਰ ਸੈਕੰਡਰੀ

ਪਵਨ ਗਰਗ, ਪੰਜਾਬੀ ਜਾਗਰਣ ਬਾਘਾਪੁਰਾਣਾ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਘੀਪੁਰਾ ਮੋਗਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚ ਬੀਆਰਸੀ ਕਾਨਵੈਂਟ ਸਕੂਲ ਸਮਾਧ ਭਾਈ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਪੰਜ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰੀ ਮੁਕਾਬਲਿਆਂ ਲਈ ਚੋਣ ਹਾਸਲ ਕੀਤੀ। ਲੜਕਿਆਂ ਦੇ ਵਰਗ ਵਿਚ ਚਰਨਪ੍ਰੀਤ ਸਿੰਘ 60 ਕਿੱਲੋ, ਉਮਰ ਵਰਗ 17 ਸਾਲ ਅਤੇ ਤਰਨਪ੍ਰੀਤ ਸਿੰਘ 61 ਕਿੱਲੋ, ਉਮਰ ਵਰਗ 19 ਸਾਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ ਵਰਗ ਵਿਚ ਗੁਰਵੀਰ ਕੌਰ 57 ਕਿੱਲੋ, ਉਮਰ ਵਰਗ 17 ਸਾਲ, ਸੁਖਪ੍ਰੀਤ ਕੌਰ 53 ਕਿੱਲੋ, ਉਮਰ ਵਰਗ 17 ਸਾਲ ਅਤੇ ਹਰਮਨਵੀਰ ਕੌਰ 42 ਕਿੱਲੋ, ਉਮਰ ਵਰਗ 14 ਸਾਲ ਨੇ ਆਪਣੇ-ਆਪਣੇ ਭਾਰ ਵਰਗ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਪੰਜੇ ਵਿਦਿਆਰਥੀਆਂ ਦੀ ਸਟੇਟ ਪੱਧਰੀ ਕੁਸ਼ਤੀ ਮੁਕਾਬਲਿਆਂ ਲਈ ਚੋਣ ਹੋਈ। ਇਸ ਮੌਕੇ ਸਕੂਲ ਦੇ ਕੁਸ਼ਤੀ ਕੋਚ ਪਹਿਲਵਾਨ ਗੁਰਸੇਵਕ ਸਿੰਘ ਫੂਲੇਵਾਲਾ, ਅਮਨਦੀਪ ਸਿੰਘ ਢਿੱਲੋਂ ਅਤੇ ਡੀਪੀ ਅਧਿਆਪਕ ਜਸਦੀਪ ਸਿੰਘ ਤੇ ਮਹਾਂਵੀਰ ਨੇ ਵਿਦਿਆਰਥੀਆਂ ਦੀ ਹੌਂਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਸਟੇਟ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੀ ਪ੍ਰਿੰਸੀਪਲ ਕਿਰਨਾ ਰਾਣੀ, ਚੇਅਰਮੈਨ ਲਾਭ ਸਿੰਘ ਖੋਖਰ ਅਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਖੋਖਰ ਨੇ ਵਿਦਿਆਰਥੀਆਂ, ਕੋਚਾਂ ਅਤੇ ਸਮੂਹ ਸਕੂਲ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਸਟੇਟ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਵਿਦਿਆਰਥੀਆਂ ਦੀ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ।