ਘੱਲ ਕਲਾਂ ਵਿਖੇ ਪੰਜ ਰੋਜ਼ਾ ਕ੍ਰਿਕਟ ਟੂਰਨਾਮੈਂਟ ਆਰੰਭ
ਚੰਗੇ ਅਤੇ ਨਿਰੋਗ ਸਮਾਜ ਦੀ ਸਿਰਜਣਾ
Publish Date: Wed, 11 Mar 2026 04:24 PM (IST)
Updated Date: Thu, 12 Mar 2026 04:01 AM (IST)

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ, ਘੱਲ ਕਲਾਂ: ਚੰਗੇ ਅਤੇ ਨਿਰੋਗ ਸਮਾਜ ਦੀ ਸਿਰਜਣਾ ਲਈ ਅੱਜ ਦੇ ਨੌਜਵਾਨਾਂ ਨੂੰ ਨਸ਼ਿਆਂ ਅਤੇ ਬੁਰਾਈਆਂ ਤੋਂ ਦੂਰ ਰਹਿਣ ਲਈ ਖੇਡਾਂ ’ਤੇ ਧਿਆਨ ਦੇਣਾ ਚਾਹੀਦਾ ਹੈ ਤਾਂ ਕਿ ਖੇਡਾਂ ਜਿੱਥੇ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਸਾਡੇ ਮਨ ਨੂੰ ਵੀ ਤੰਦਰੁਸਤ ਰੱਖਦੀਆਂ ਹਨ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡ ਘੱਲ ਕਲਾਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਿੰਡ ਦੀਆਂ ਦੋਵੇਂ ਪੰਚਾਇਤਾਂ, ਐੱਨਆਰਆਈ ਵੀਰਾਂ ਅਤੇ ਟੂਰਨਾਮੈਂਟ ਪ੍ਰਬੰਧਕਾਂ ਵੱਲੋਂ ਅੱਜ ਪਿੰਡ ਦੇ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਵਿਚ ਪੰਜ ਰੋਜ਼ਾ 36ਵਾਂ ਬ੍ਰੈਂਡ ਨਿਰੋਲ ਕ੍ਰਿਕਟ ਕੱਪ 2026 ਸ਼ੁਰੂ ਹੋਇਆ ਹੈ। ਟੂਰਨਾਮੈਂਟ ਕਮੇਟੀ ਨੇ ਦੱਸਿਆ ਕਿ ਇਸ ਕ੍ਰਿਕਟ ਮੈਚ ਵਿਚ ਪੰਜਾਬ ਭਰ ਤੋਂ ਟੀਮਾਂ ਹਿੱਸਾ ਲੈਣਗੀਆਂ ਅਤੇ 15 ਤਾਰੀਖ਼ ਨੂੰ ਫ਼ਾਈਨਲ ਮੈਚ ਹੋਣਗੇ। ਕ੍ਰਿਕਟ ਕੱਪ ਦੀ ਸ਼ੁਰੂਆਤ ਲਈ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮੇਜਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੂੰ ਸਿਰੋਪਾ ਅਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ ਅਤੇ ਖੇਡ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਪੰਚ ਸੁਖਚੈਨ ਸਿੰਘ ਮਹਿਰ ਪੱਤੀ, ਸਰਪੰਚ ਪ੍ਰੀਤਮ ਸਿੰਘ, ਸਾਬਕਾ ਸਰਪੰਚ ਸਿਮਰਨਜੀਤ ਸਿੰਘ ਰਿੱਕੀ, ਮਨਜੀਤ ਸਿੰਘ ਮੈਂਬਰ, ਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਸੁੱਖ ਕਬੱਡੀ ਖਿਡਾਰੀ, ਡਾਕਟਰ ਸ਼ਮਸ਼ੇਰ ਸਿੰਘ ਲਾਡੀ, ਮਾਸਟਰ ਗੁਰਪ੍ਰੀਤ ਸ਼ਰਮਾ, ਸ਼ਰਨ ਕੈਨੇਡਾ, ਕ੍ਰਿਕਟ ਖਿਡਾਰੀ ਅਤੇ ਹੋਰ ਵੀ ਪਤਵੰਤੇ ਸੱਜਣ ਹਾਜ਼ਰ ਸਨ।