- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਚਲਾਈ ਜਾ ਰਹੀ ਲੋਕ ਭਲਾਈ ਯੋਜਨਾ ‘ਮੇਰਾ ਘਰ ਮੇਰੇ ਨਾਮ’ ਤਹਿਤ ਹਲਕੇ ਦੇ ਪਿੰਡ ਦੀਦਾਰ ਸਿੰਘ ਵਾਲਾ ਅਤੇ ਕਿਸ਼ਨਗੜ੍ਹ ਵਿਖੇ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਮਾਲਕੀ ਸਰਟੀਫਿਕੇਟ ਵੰਡੇ ਗਏ। ਇਹ ਸਰਟੀਫਿਕੇਟ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਵਿਚ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਉਨ੍ਹਾਂ ਨੂੰ ਘਰਾਂ ਦੇ ਮਾਲਕੀ ਹੱਕ ਦਿਵਾਉਣ ਦਾ ਇਤਿਹਾਸਕ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਲੋਕਾਂ ਨੂੰ ਆਪਣੇ ਘਰਾਂ ਦਾ ਕਾਨੂੰਨੀ ਮਾਲਕ ਬਣਨ ਦਾ ਮਾਣ ਮਿਲ ਰਿਹਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇਹ ਵੱਡੀ ਸਹੂਲਤ ਸਾਬਤ ਹੋਵੇਗੀ। ਇਸ ਮੌਕੇ ਸੰਬੋਧਨ ਕਰਦਿਆਂ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਉਨ੍ਹਾਂ ਦੇ ਹੱਕ ਅਤੇ ਬਣਦੇ ਅਧਿਕਾਰ ਦੇਣਾ ਹੈ। ‘ਮੇਰਾ ਘਰ ਮੇਰੇ ਨਾਮ’ ਯੋਜਨਾ ਇਸੇ ਲੋਕ ਪੱਖੀ ਸੋਚ ਦਾ ਪ੍ਰਮਾਣ ਹੈ। ਇਸ ਮੌਕੇ ਤਹਿਸੀਲਦਾਰ ਬਲਜੀਤ ਸਿੰਘ, ਹਲਕਾ ਸੰਗਠਨ ਇੰਚਾਰਜ਼ ਅਤੇ ਡਾਇਰੈਕਟਰ ਡੇਅਰੀ ਵਿਕਾਸ ਬੋਰਡ ਦਵਿੰਦਰ ਸਿੰਘ ਤਖਤੂਪੁਰਾ, ਐੱਮਸੀ ਅਮਨਦੀਪ ਸਿੰਘ ਬੱਧਨੀ ਕਲਾਂ, ਸਰਪੰਚ ਜਗਤਾਰ ਸਿੰਘ ਬੁੱਟਰ ਤੋਂ ਇਲਾਵਾ ਦੋਵਾਂ ਪਿੰਡਾਂ ਦੇ ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।