ਮੋਗਾ ਤੋਂ ਆਪ ਦੇ ਸਾਬਕਾ ਜ਼ਿਲ੍ਹਾ ਮਹਿਲਾ ਵਿੰਗ ਦੇ ਪ੍ਰਧਾਨ ਤੇ ਸਟੇਟ ਜੁਆਇੰਟ ਸਕੱਤਰ ਨੇ ਦਿੱਤਾ ਅਸਤੀਫਾ
ਉਨ੍ਹਾਂ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦਿੰਦੇ ਹਨ, ਜਿਸ ਪਾਰਟੀ ਵਿਚ ਕੀਤੇ ਹੋਏ ਕੰਮਾਂ ਦੀ ਕਦਰ ਨਾ ਹੋਵੇ ਉਸ ਨੂੰ ਛੱਡ ਦੇਣਾ ਬਿਹਤਰ ਹੈ।
Publish Date: Mon, 06 Apr 2026 10:12 AM (IST)
Updated Date: Mon, 06 Apr 2026 10:24 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਮੋਗਾ ਤੋਂ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਟੇਟ ਜੁਆਇੰਟ ਸਕੱਤਰ ਕਮਲਜੀਤ ਕੌਰ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦਿੰਦੇ ਹਨ, ਜਿਸ ਪਾਰਟੀ ਵਿਚ ਕੀਤੇ ਹੋਏ ਕੰਮਾਂ ਦੀ ਕਦਰ ਨਾ ਹੋਵੇ ਉਸ ਨੂੰ ਛੱਡ ਦੇਣਾ ਬਿਹਤਰ ਹੈ। ਜ਼ਿਕਰਯੋਗ ਹੈ ਕਿ ਕਮਲਜੀਤ ਕੌਰ ਪਿਛਲੇ ਲੰਬੇ ਸਮੇਂ ਤੋਂ ਸਾਂਤ ਬੈਠੇ ਹੋਏ ਸਨ ਉਨ੍ਹਾਂ ਅੱਜ ਅਚਾਨਕ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ।