ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਯਾਦਗਾਰੀ ਸਮਾਗਮ ਅੱਜ
ਪੰਜਾਬੀ ਨੂੰ ਪੰਜਾਬ ਦੀ ਸਰਕਾਰੀ
Publish Date: Tue, 24 Nov 2026 05:36 PM (IST)
Updated Date: Tue, 24 Nov 2026 05:37 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਪੰਜਾਬੀ ਨੂੰ ਪੰਜਾਬ ਦੀ ਸਰਕਾਰੀ ਭਾਸ਼ਾ ਬਣਾਉਣ ਵਾਲੇ ਸਾਬਕਾ ਮੁੱਖ ਮੰਤਰੀ ਲਛਮਣ ਸਿੰਘ ਗਿੱਲ ਦੀ ਜਨਮ-ਭੋਇੰ ਪਿੰਡ ਚੂਹੜਚੱਕ ਜ਼ਿਲ੍ਹਾ ਮੋਗਾ ਵਿਖੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ-2026 ਤਹਿਤ ਵਿਸ਼ੇਸ਼ ਸਮਾਗਮ ਭਲਕੇ 25 ਨਵੰਬਰ ਨੂੰ ਸਵੇਰੇ 10:30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੂਹੜਚੱਕ ਵਿਖੇ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਦਫ਼ਤਰ ਮੋਗਾ ਵੱਲੋਂ ਡਾਇਰੈਕਟਰ ਭਾਸ਼ਾਵਾਂ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਕਰਵਾਏ ਜਾਣ ਵਾਲੇ ਇਸ ਸਮਾਗਮ ਸਬੰਧੀ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਗਾ ਡਾ. ਅਜੀਤਪਾਲ ਸਿੰਘ ਜਟਾਣਾ ਨੇ ਦੱਸਿਆ ਕਿ ਇਹ ਸਮਾਗਮ ਲਛਮਣ ਸਿੰਘ ਗਿੱਲ ਦੀ ਪੰਜਾਬੀ ਭਾਸ਼ਾ ਨੂੰ ਦੇਣ ਸਬੰਧੀ ਸਤਿਕਾਰ ਤੇ ਯਾਦ ਵਿਚ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉੱਘੇ ਕਾਲਮਨਵੀਸ ਡਾ. ਕੁਲਦੀਪ ਸਿੰਘ ਪਟਿਆਲਾ ਸਾਬਕਾ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਸ. ਗਿੱਲ ਬਾਰੇ ਵਿਸ਼ੇਸ਼ ਭਾਸ਼ਣ ਦੇਣਗੇ। ਇਸ ਮੌਕੇ ਸਿਰਜਣਾ ਆਰਟ ਗਰੁੱਪ ਰਾਏਕੋਟ ਵੱਲੋਂ ‘ਭਾਸ਼ਾ ਵਹਿੰਦਾ ਦਰਿਆ’ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ ਅਤੇ ਹਰਵਿੰਦਰ ਸਿੰਘ ਰੋਡੇ ਦਾ ਕਵੀਸ਼ਰੀ ਜਥਾ ਵੀ ਪੇਸ਼ਕਾਰੀਆਂ ਦੇਵੇਗਾ। ਇਸ ਮੌਕੇ ਸ. ਗਿੱਲ ਦੇ ਸਪੁੱਤਰ ਗੁਰਮੀਤ ਸਿੰਘ ਗਿੱਲ ਉਚੇਚੇ ਤੌਰ ’ਤੇ ਸ਼ਾਮਲ ਹੋਣਗੇ।