ਕਾਂਗਰਸ ਦੇ ਸਾਬਕਾ ਮੰਤਰੀ ਦਰਸ਼ਨ ਬਰਾੜ ਦਾ ਵੱਡਾ ਬਿਆਨ, ਰਾਜਾ ਵੜਿੰਗ ਦੀ ਪ੍ਰਧਾਨਗੀ ਤੋਂ ਖ਼ਫ਼ਾ ਆਏ ਨਜ਼ਰ
ਕਾਂਗਰਸ ਦੇ ਸਾਬਕਾ ਮੰਤਰੀ ਰਹਿ ਚੁੱਕੇ ਦਰਸ਼ਨ ਸਿੰਘ ਬਰਾੜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਖੁੱਲ੍ਹ ਕੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਸਾਨੂੰ ਮਨਜ਼ੂਰ ਨਹੀਂ ਹੈ। ਦਰਸ਼ਨ ਬਰਾੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਕਾਲਤ ਕਰਦਿਆਂ ਕਿਹਾ ਕਿ ਉਹ ਚੰਨੀ ਦੀ ਅਗਵਾਈ ਵਿਚ ਕੰਮ ਕਰਨਗੇ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣਗੇ।
Publish Date: Fri, 03 Jul 2026 11:51 AM (IST)
Updated Date: Fri, 03 Jul 2026 11:52 AM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ - ਕਾਂਗਰਸ ਦੇ ਸਾਬਕਾ ਮੰਤਰੀ ਰਹਿ ਚੁੱਕੇ ਦਰਸ਼ਨ ਸਿੰਘ ਬਰਾੜ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਖੁੱਲ੍ਹ ਕੇ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਸਾਨੂੰ ਮਨਜ਼ੂਰ ਨਹੀਂ ਹੈ। ਦਰਸ਼ਨ ਬਰਾੜ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਵਕਾਲਤ ਕਰਦਿਆਂ ਕਿਹਾ ਕਿ ਉਹ ਚੰਨੀ ਦੀ ਅਗਵਾਈ ਵਿਚ ਕੰਮ ਕਰਨਗੇ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣਗੇ।
ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ ਅਤੇ ਉਨ੍ਹਾਂ ਦੇ ਨੌਜਵਾਨ ਸਪੁੱਤਰ ਕਮਲਜੀਤ ਸਿੰਘ ਬਰਾੜ ਪਹਿਲਾਂ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਨਰਾਜ਼ ਚੱਲ ਰਹੇ ਹਨ ਅਤੇ ਪਾਰਟੀ ਪ੍ਰਧਾਨ ਰਾਜਾ ਵੜਿੰਗ ਵੱਲੋਂ ਉਨ੍ਹਾਂ ਨੂੰ ਪਾਰਟੀ ਪ੍ਰਤੀ ਗਲਤ ਗਤੀਵਿਧੀਆਂ ਕਾਰਨ ਪਾਰਟੀ ਚੋਂ ਵਰਖਾਸਤ ਵੀ ਕਰ ਦਿੱਤਾ ਸੀ। ਦਰਸ਼ਨ ਬਰਾੜ 2022 ਵਿਚ ਆਪ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਹਾਰੇ ਸਨ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚਲ ਰਹੇ ਸਨ ਉਨ੍ਹਾਂ ਨੇ ਹਾਲ ਹੀ ਵਿਚ ਮੁੜ ਤੋਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ।