ਹਰਸਿਮਰਤ ਕੌਰ ਬਾਦਲ 24 ਸਤੰਬਰ ਨੂੰ ਮੋਗਾ ’ਚ ਕਰਨਗੇ ਸ਼ਿਰਕਤ : ਸੰਨੀ ਗਿੱਲ 24 ਸਤੰਬਰ ਦਿਨ ਵੀਰਵਾਰ
Publish Date: Sat, 19 Sep 2026 04:13 PM (IST)
Updated Date: Sat, 19 Sep 2026 04:14 PM (IST)
ਕਿਹਾ, 2027 ’ਚ ਅਕਾਲੀ ਦਲ ਦੀ ਸਰਕਾਰ ਆਉਣ ਦਾ ਬੱਝ ਚੁੱਕਿਆ ਮੁੱਢ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ : 24 ਸਤੰਬਰ ਦਿਨ ਵੀਰਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਮੋਗਾ ਵਿਚ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਸਾਲ 2027 ਦੀਆਂ ਚੋਣਾਂ ਨੂੰ ਲੈਕੇ ਇਕ ਵਿਸ਼ੇਸ ਮੀਟਿੰਗ ਕਰਨਗੇ। ਹਰਸਿਮਰਤ ਕੌਰ ਬਾਦਲ ਦੀ ਮੋਗਾ ਆਮਦ ਨੂੰ ਲੈਕੇ ਸ੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਹਲਕਾ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਹਲਕੇ ਦੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਮੀਟਿੰਗ ਦੌਰਾਨ ਕੌਮੀ ਮੀਤ ਪ੍ਰਧਾਨ ਰਾਜਵੰਤ ਸਿੰਘ ਮਾਹਲਾ, ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਭਾਊ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਝੰਡੇਆਣਾ, ਸਾਬਕਾ ਚੇਅਰਮੈਨ ਜਗਦੀਸ਼ ਛਾਬੜਾ, ਸੀਨੀਅਰ ਆਗੂ ਤੇ ਕੌਂਸਲਰ ਗੋਵਰਧਨ ਪੋਪਲੀ, ਸਾਬਕਾ ਕੌਂਸਲਰ ਦੀਪੲਇੰਦਰ ਸੰਧੂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਦੇਬ ਅਸੀਸ ਮਲਿਕ, ਹਲਕਾ ਮੋਗਾ ਦੇ ਯੂਥ ਪ੍ਰਧਾਨ ਸੁਖਬੀਰ ਸਿੰਘ ਗਿੱਲ, ਐੱਸਓਆਈ ਦੇ ਪ੍ਰਧਾਨ ਜੋਏਦੀਪ ਸ਼ਰਮਾ, ਸਰਫਿਰੋਜ ਅਲੀ ਭੁੱਟੋ ਹਾਜ਼ਰ ਸਨ। ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 24 ਸਤੰਬਰ ਦਿਨ ਵੀਰਵਾਰ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਦੀ ਮੋਗਾ ਫੇਰੀ ਬੜੀ ਅਹਿਮ ਹੈ ਅਤੇ ਉਹ ਮੋਗਾ ਵਿਖੇ ਜਿੱਥੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸ੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਇਕ ਮੀਟਿੰਗ ਕਰਨਗੇ ਉੱਥੇ ਉਹ ਆਪ ਸਰਕਾਰ ਦੀਆਂ ਸੂਬੇ ਪ੍ਰਤੀ ਗਲਤ ਨੀਤੀਆਂ ਦੇ ਖਿਲਾਫ ਆਪਣੀ ਅਵਾਜ਼ ਵੀ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਹਾਲ ਸੂਬੇ ਦੇ ਲੋਕ ਭਲੀਭਾਂਤ ਜਾਣ ਚੁੱਕੇ ਹਨ ਕਿ ਕਿਵੇਂ ਆਪ ਸਰਕਾਰ ਨੇ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਜਿਸ ਦੀਆਂ ਤਾਜ਼ਾ ਉਦਾਹਰਣਾਂ ਮੋਹਨਜੀਤ ਸਿੰਘ ਸੇਰੋਂ ਅਤੇ ਹਲਕਾ ਦਿੜ੍ਹਬਾ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਤੋਂ ਵੇਖਣ ਨੂੰ ਮਿਲਦੀ ਹੈ ਜਿੰਨ੍ਹਾਂ ਨੇ ਸਿਰਫ ਨਸੇ ਦੇ ਖਿਲਾਫ ਆਪਣੀ ਅਵਾਜ਼ ਉਠਾਈ ਸੀ ਪਰ ਨਸੇ ਦੇ ਖਿਲਾਫ ਬੋਲਣ ਵਾਲਿਆਂ ਨੂੰ ਤਸ਼ੱਦਦ ਤੇ ਖੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋ ਚੁੱਕੀ ਹੈ ਅਤੇ ਹੱਕ ਮੰਗਦੇ ਲੋਕਾਂ ਨੂੰ ਮਾਰਿਆ ਕੁੱਟਿਆ ਜਾ ਰਿਹਾ ਹੈ ਅਤੇ ਸੂਬੇ ਵਿਚ ਗੁੰਡਾਰਾਜ ਹੈ, ਫ਼ਿਰੌਤੀਆਂ, ਲੁੱਟਾਂ ਖੋਹਾਂ ਦਾ ਦੌਰ ਹੈ ਅਤੇ ਸੂਬੇ ਦੇ ਲੋਕ ਡਰ ਅਤੇ ਸਹਿਮ ਦੇ ਮਾਹੌਲ ਵਿਚ ਦਿਨ ਕਟੀ ਕਰ ਰਹੇ ਹਨ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ 24 ਸਤੰਬਰ ਦਿਨ ਵੀਰਵਾਰ ਨੂੰ ਉਹ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਣਨ ਲਈ ਵੱਡੀ ਗਿਣਤੀ ਵਿਚ ਪੁੱਜਣ ਤੇ ਉਨ੍ਹਾਂ ਦਾ ਸਵਾਗਤ ਕਰਨ। ਇਸ ਮੌਕੇ ਗੁਰਜੰਟ ਸਿੰਘ ਰਾੰਮੂਵਾਲਾ, ਸੁਖਜੀਵਨ ਸਿੰਘ ਸੁੱਖਾ ਰੋਲੀ, ਪਰਮਿੰਦਰ ਸਿੰਘ ਸਫਰੀ ਸਾਬਕਾ ਕੌਂਸਲਰ, ਰਾਮਪਾਲ ਸਿੰਘ, ਨਵਦੀਪ ਸਿੰਘ ਨਿਮਾ ਲੰਢੇਕੇ, ਗੁਰਤੇਜ ਸਿੰਘ ਰਾਜੂ ਕਲਾਰ, ਜਸਵੀਰ ਸਿੰਘ ਗਿੱਲ ਪੈਲਸ ਵਾਲੇ, ਸੁਨੀਲ ਕੁਮਾਰ ਚਾਟਲੇ, ਦਵਿੰਦਰ ਸਿੰਘ ਵਾਰਡ ਇੰਚਾਰਜ, ਜਰਨੈਲ ਸਿੰਘ ਦੁੱਨੇਕੇ, ਜਲੌਰ ਸਿੰਘ ਜੱਲੀ, ਹਰਪ੍ਰੀਤ ਸਿੰਘ ਖੀਵਾ, ਗੁਰਪ੍ਰੀਤ ਸਿੰਘ ਹੈਪੀ, ਦਵਿੰਦਰ ਪੀਏ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।