ਅਰਜਨ ਕੁਮਾਰ ਸਣੇ ਚਾਰ ਸਮਾਜ ਸੇਵੀ ਪੁਰਸਕਾਰ ਨਾਲ ਸਨਮਾਨਿਤ
ਸਨਾਤਨ ਧਰਮ ਅਤੇ ਹਿੰਦੂ ਧਰਮ
Publish Date: Tue, 03 Feb 2026 04:15 PM (IST)
Updated Date: Wed, 04 Feb 2026 04:02 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਸਨਾਤਨ ਧਰਮ ਅਤੇ ਹਿੰਦੂ ਧਰਮ ਦੀ ਸੇਵਾ ਵਿਚ ਸਰਗਰਮ ਸਮਾਜ ਸੇਵੀਆਂ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਪਟਿਆਲਾ ਵਿਖੇ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਹ ਮੀਟਿੰਗ ਸ਼ਿਵਸੈਨਾ ਬਾਲ ਠਾਕਰੇ ਦੇ ਪੰਜਾਬ ਪ੍ਰਧਾਨ ਹਰਿਸ ਸਿੰਗਲਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪੰਜਾਬ ਭਰ ਦੇ ਵੱਖਵੱਖ ਜ਼ਿਲ੍ਹਿਆਂ ਤੋਂ ਸਮਾਜਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਮੌਕੇ ਸ੍ਰੀ ਖਾਟੂ ਸ਼ਿਆਮ ਮੰਦਰ ਵਿਖੇ ਮੂਰਤੀ ਸਥਾਪਨਾ ਕੀਤੀ ਗਈ ਅਤੇ ਨਵੇਂ ਤੌਰ ’ਤੇ ਬਣੇ ਮੰਦਰ ਦਾ ਉਦਘਾਟਨ ਵੀ ਪੰਜਾਬ ਪ੍ਰਧਾਨ ਹਰਿਸ ਸਿੰਗਲਾ ਵੱਲੋਂ ਕੀਤਾ ਗਿਆ। ਸਮਾਗਮ ਦੌਰਾਨ ਸ੍ਰੀ ਖਾਟੂ ਸ਼ਿਆਮ ਜੀ ਦੇ ਭਜਨਾਂ ਨਾਲ ਧਾਰਮਿਕ ਮਹੌਲ ਬਣਿਆ ਅਤੇ ਸ਼ਰਧਾਲੂ ਭਗਤੀਰਸ ਵਿਚ ਲੀਨ ਹੋ ਗਏ। ਮੀਟਿੰਗ ਦੌਰਾਨ ਹਰਿਸ ਸਿੰਗਲਾ ਨੇ ਕਿਹਾ ਕਿ ਜੋ ਵਿਅਕਤੀ ਅਤੇ ਸੰਸਥਾਵਾਂ ਸਨਾਤਨ ਧਰਮ ਅਤੇ ਹਿੰਦੂ ਧਰਮ ਦੀ ਉੱਚੀ ਚੜ੍ਹਦੀਕਲਾ ਲਈ ਨਿਸ਼ਕਾਮ ਸੇਵਾ ਕਰ ਰਹੀਆਂ ਹਨ, ਉਨ੍ਹਾਂ ਨੂੰ ਹਰ ਜ਼ਿਲ੍ਹੇ ਪੱਧਰ ’ਤੇ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਇਸੇ ਤਹਿਤ ਜ਼ਿਲ੍ਹਾ ਮੋਗਾ ਤੋਂ ਅਰਜਨ ਕੁਮਾਰ, ਰਾਜੇਸ਼ ਬੋਹਤ, ਹਰਸ਼ ਖਿਪਲ ਅਤੇ ਜਗਸੀਰ ਸਿੰਘ ਨੂੰ ਸ੍ਰੀ ਰਾਮ ਰਤਨ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਮਗਰੋਂ ਅਰਜਨ ਕੁਮਾਰ, ਹਰਸ਼ ਖਿਪਲ, ਰਾਜੇਸ਼ ਬੋਹਤ ਅਤੇ ਜਗਸੀਰ ਸਿੰਘ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਪਟਿਆਲਾ ਵਿਖੇ ਮਿਲਿਆ ਇਹ ਮਾਣ-ਸਨਮਾਨ ਉਨ੍ਹਾਂ ਲਈ ਬਹੁਤ ਵੱਡੀ ਪ੍ਰੇਰਣਾ ਹੈ ਜਿਸ ਨੂੰ ਉਹ ਕਦੇ ਵੀ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਉਹ ਸਨਾਤਨ ਧਰਮ ਅਤੇ ਹਿੰਦੂ ਧਰਮ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।