- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਿਆ ਖ਼ੇਤਰ ਵਿੱਚ ਵਿਲੱਖਣ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਸਿੱਖਿਆ ਖ਼ੇਤਰ ਵਿੱਚ ਵਿਲੱਖਣ ਪਛਾਣ ਸਥਾਪਿਤ ਕਰ ਚੁੱਕੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਚਾਰ ਕਾਬਲ ਅਧਿਆਪਕਾਂ ਨੂੰ ਉੱਤਮ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਪੜ੍ਹਾਈ ਅਤੇ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਵਿੱਚ ਯੋਗਦਾਨ ਪਾਉਣ ਵਾਲੇ ਸੁਹਿਰਦ ਤੇ ਮਿਹਨਤੀ ਅਧਿਆਪਕ ਕੁਲਦੀਪ ਸਿੰਘ ਧਾਲੀਵਾਲ, ਅਰਵਿੰਦਰ ਸਿੰਘ ਸੇਖੋਂ, ਮੈਡਮ ਸਰਬਜੀਤ ਕੌਰ ਅਤੇ ਮੈਡਮ ਇੰਦਰਜੀਤ ਕੌਰ ਨੂੰ ਬੇਹੱਦ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਇਹ ਸੰਸਥਾ ਲੰਬੇ ਸਮੇਂ ਤੋਂ ਇਸ ਇਲਾਕੇ ਦੀ ਮਿਆਰੀ ਤੇ ਗੁਣਾਤਮਿਕ ਸਿੱਖਿਆ ਰਾਹੀਂ ਵੱਡੀ ਸੇਵਾ ਕਰ ਰਹੀ ਹੈ। ਅਜਿਹੀ ਮਹਾਨ ਸੇਵਾ ਵਿੱਚ ਇਸ ਦੇ ਬੇਹੱਦ ਮਿਹਨਤੀ ਅਤੇ ਸਮਰਪਿਤ ਭਾਵਨਾ ਵਾਲੇ ਅਧਿਆਪਕਾਂ ਦੀ ਸਖ਼ਤ ਘਾਲਣਾ ਅਤੇ ਦੂਰ ਅੰਦੇਸ਼ ਆਗੂ ਟੀਮ ਦੀ ਸਾਰਥਿਕ ਰਹਿਨੁਮਾਈ ਸ਼ੁਮਾਰ ਹੈ। ਉਨ੍ਹਾਂ ਨੇ ਇਨ੍ਹਾਂ ਸਨਮਾਨਿਤ ਅਧਿਆਪਕਾਂ ਨੂੰ ਦਿਲੀ ਮੁਬਾਰਕਬਾਦ ਦਿੰਦਿਆਂ ਆਪਣੀ ਡਿਉਟੀ ਪ੍ਰਤੀ ਹੋਰ ਵੀ ਸੁਹਿਰਦ ਰਹਿਣ ਦੀ ਸਲਾਹ ਦਿੱਤੀ। ਇਸ ਤੋਂ ਪਹਿਲਾਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਸੇਖੋਂ ਨੇ ਇਨ੍ਹਾਂ ਅਧਿਆਪਕਾਂ ਦੀ ਕੀਤੀ ਮਿਹਨਤ ਅਤੇ ਸਮਰਪਣ ਭਾਵਨਾ ਬਾਰੇ ਰੌਸ਼ਨੀ ਪਾਈ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਾਡੇ ਸਾਰੇ ਅਧਿਆਪਕ ਆਪਣੀਆਂ ਸੇਵਾਵਾਂ ਪੂਰੀ ਇਮਾਨਦਾਰੀ, ਲਗਨ ਅਤੇ ਤਨੋ ਮਨੋ ਨਿਭਾ ਰਹੇ ਹਨ। ਇਨ੍ਹਾਂ ਦੇ ਸਿਰੜ ਅਤੇ ਲਗਨ ਸਦਕਾ ਹੀ ਅਦਾਰਾ ਨਵੀਆਂ ਪੁਲਾਘਾਂ ਪੁੱਟ ਰਿਹਾ ਹੈ। ਸਮਾਜ ਸੇਵੀ ਮਹਿੰਦਰ ਸਿੰਘ ਭੋਲਾ ਜੇ ਈ ਨੇ ਅਧਿਆਪਕ ਦੀ ਮਹੱਤਤਾ ਨੂੰ ਬਿਆਨ ਕਰਦਿਆਂ ਉਸਤਾਦ ਦਾ ਰੁਤਬਾ ਮਾਪਿਆਂ ਤੋਂ ਵੀ ਉੱਚਾ ਦਸਦਿਆਂ ਸਨਮਾਨਿਤ ਸਖਸ਼ੀਅਤਾਂ ਨੂੰ ਵਧਾਈਆਂ ਦਿੱਤੀਆਂ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਸਾਰੇ ਸਮਾਗਮ ਨੂੰ ਵਿਧੀਵਤ ਢੰਗ ਨਾਲ ਚਲਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੈੱਸ ਕਲੱਬ ਮਹਿਲ ਕਲਾਂ ਦੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਸੋਸ਼ਲ ਵਰਕਰ ਦਵਿੰਦਰ ਸਿੰਘ ਲੋਟੇ, ਮਾ ਮਹਿੰਦਰ ਸਿੰਘ ਜੱਸੀ, ਗੁਰਮੇਲ ਸਿੰਘ ਪੰਚ, ਕੈਪਟਨ ਮੇਜਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ, ਅਧਿਆਪਕ ਤੇ ਵਿਦਿਆਰਥੀ ਮੌਜ਼ੂਦ ਸਨ।