ਅੱਖਾਂ ਦਾ ਮੁਫਤ ਚੈੱਕਅੱਪ ਤੇ ਆਪਰੇਸ਼ਨ ਕੈਂਪ ਅੱਜ
ਕਸਬਾ ਬੱਧਨੀ ਕਲਾਂ ਦੀ ਸਮਾਜ ਸੇਵੀ
Publish Date: Tue, 17 Feb 2026 08:07 PM (IST)
Updated Date: Wed, 18 Feb 2026 04:15 AM (IST)
ਮਨਦੀਪ ਸਿੰਘ ਝਾਂਜੀ, ਪੰਜਾਬੀ ਜਾਗਰਣ, ਬੱਧਨੀ ਕਲਾਂ : ਕਸਬਾ ਬੱਧਨੀ ਕਲਾਂ ਦੀ ਸਮਾਜ ਸੇਵੀ ਕੰਮਾਂ ਵਿਚ ਮੋਹਰੀ ਲਾਇਨਜ ਕਲੱਬ ਬੱਧਨੀ ਕਲਾਂ ਵੱਲੋਂ ਅੱਖਾਂ ਦਾ ਮੁਫਤ ਜਾਂਚ ਅਤੇ ਆਪ੍ਰੇਸ਼ਨ ਕੈਂਪ 18 ਫਰਵਰੀ ਦਿਨ ਬੁੱਧਵਾਰ ਨੂੰ ਸਵੇਰੇ 9.30 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਬੱਧਨੀ ਕਲਾਂ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਹ ਕੈਂਪ ਮਾਤਾ ਹਰਦੇਵ ਕੌਰ ਅਤੇ ਪਰਮਜੀਤ ਸਿੰਘ ਗਿੱਲ ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰ ਭੁਪਿੰਦਰ ਸਿੰਘ ਅਤੇ ਡਾ. ਜਸਪ੍ਰੀਤ ਕੌਰ ਵੱਲੋਂ ਲਾਇਨਜ਼ ਕਲੱਬ ਬੱਧਨੀ ਕਲਾਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਮੌਕੇ ਲਾਇਨਜ਼ ਆਈ ਕੇਅਰ ਹਸਪਤਾਲ, ਜੈਤੋ ਦੇ ਡਾਕਟਰਾਂ ਦੀ ਟੀਮ ਵੱਲੋਂ ਮਰੀਜਾਂ ਦੀਆਂ ਅੱਖਾਂ ਦੀ ਮੁਫਤ ਜਾਂਚ ਅਤੇ ਆਪ੍ਰੇਸ਼ਨ ਕੀਤਾ ਜਾਵੇਗਾ ਅਤੇ ਕਲੱਬ ਵੱਲੋਂ ਮਰੀਜਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। ਲੋੜਵੰਦ ਮਰੀਜ ਆਪਣਾ ਅਧਾਰ ਕਾਰਡ ਨਾਲ ਲੈ ਕੇ ਸਮੇਂ ਸਿਰ ਪਹੁੰਚ ਕੇ ਇਸ ਕੈਂਪ ਦਾ ਲਾਭ ਉਠਾਉਣ। ਇਸ ਮੌਕੇ ਕਲੱਬ ਦੇ ਪ੍ਰਧਾਨ ਰਾਜਨ ਸਿੰਗਲਾ, ਸਕੱਤਰ ਬਲਰਾਜ ਸ਼ਰਮਾਂ, ਕੈਸ਼ੀਅਰ ਮੰਗਤ ਰਾਏ ਗਰਗ, ਜਗਜੀਵਨ ਕੁਮਾਰ ਗੋਇਲ, ਹਰਦੀਪ ਕਮਲ ਗੋਲਡੀ, ਡਾ. ਪਵਨ ਚੋਪੜਾ, ਪਵਨ ਮੋਦਗਿਲ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜਰ ਸਨ।