- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਪੰਜਾਬ

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਜੁਆਇੰਟ ਸਕੱਤਰ ਲੀਗਲ ਵਿੰਗ ਐਡਵੋਕੇਟ ਬੱਬਨ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਤਿਹਾਸਕ ਕੰਮਾਂ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾਅ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਲੋਕਾਂ ਦੇ ਅਸਲ ਮੁੱਦਿਆਂ ’ਤੇ ਬੋਲਣ ਲਈ ਕੁੱਝ ਨਹੀਂ ਬਚਿਆ, ਜਿਸ ਕਾਰਨ ਉਹ ਬੇਬੁਨਿਆਦ ਬਿਆਨਬਾਜ਼ੀ ਕਰ ਰਹੀਆਂ ਹਨ। ਜਿੱਥੇ ਇਕ ਪਾਸੇ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ, ਉੱਥੇ ਦੂਜੇ ਪਾਸੇ ਵਿਰੋਧੀ ਧਿਰਾਂ ਕੋਲ ਲੋਕਾਂ ਵਿਚ ਜਾਣ ਲਈ ਕੋਈ ਠੋਸ ਆਧਾਰ ਨਹੀਂ ਬਚਿਆ। ਐਡਵੋਕੇਟ ਗੋਇਲ ਨੇ ਕਿਹਾ ਕਿ ਜਿਹੜੀਆਂ ਪਾਰਟੀਆਂ ਨੇ ਦਹਾਕਿਆਂ ਤੱਕ ਪੰਜਾਬ ਨੂੰ ਕਰਜ਼ੇ, ਭ੍ਰਿਸ਼ਟਾਚਾਰ, ਮਾਫ਼ੀਆ ਰਾਜ ਅਤੇ ਬੇਰੁਜ਼ਗਾਰੀ ਦੀ ਦਲਦਲ ’ਚ ਧੱਕਿਆ, ਉਹ ਅੱਜ ਮਾਨ ਸਰਕਾਰ ਦੇ ਵਿਕਾਸ ਕਾਰਜ਼ਾਂ ਤੋਂ ਘਬਰਾਈਆਂ ਹੋਈਆਂ ਹਨ। ਪੰਜਾਬ ਦੇ ਲੋਕ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਪਤਾ ਹੈ ਕਿ ਕੌਣ ਸੂਬੇ ਦੇ ਹਿੱਤਾਂ ਲਈ ਕੰਮ ਕਰ ਰਿਹਾ ਹੈ ਅਤੇ ਕੌਣ ਸਿਰਫ਼ ਰਾਜਨੀਤਿਕ ਰੋਟੀਆਂ ਸੇਕਣ ’ਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕਰਕੇ ਇਹ ਸਾਬਤ ਕੀਤਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ। ਪਹਿਲੀ ਵਾਰ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬਿਨ੍ਹਾਂ ਸਿਫ਼ਾਰਸ਼ ਅਤੇ ਬਿਨ੍ਹਾਂ ਰਿਸ਼ਵਤ ਦੇ ਕੰਮ ਹੋਣ ਦਾ ਅਹਿਸਾਸ ਹੋ ਰਿਹਾ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਐਡਵੋਕੇਟ ਬੱਬਨ ਗੋਇਲ ਨੇ ਕਿਹਾ ਕਿ ਸਿੱਖਿਆ, ਸਿਹਤ, ਉਦਯੋਗ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਖੇਤਰ ਵਿਚ ਪੰਜਾਬ ਨੇ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ। ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵਿਚ ਪਾਰਦਰਸ਼ੀ ਭਰਤੀ ਅਤੇ ਉਦਯੋਗਾਂ ਲਈ ਅਨੁਕੂਲ ਮਾਹੌਲ ਦੇਣ ਨਾਲ ਸੂਬੇ ਵਿਚ ਨਿਵੇਸ਼ ਵਧਿਆ ਹੈ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਹਰ ਰੋਜ਼ ਨਵੇਂ-ਨਵੇਂ ਦੋਸ਼ ਲਗਾਉਂਦੀਆਂ ਹਨ ਪਰ ਜਦੋਂ ਲੋਕ ਉਨ੍ਹਾਂ ਤੋਂ ਉਨ੍ਹਾਂ ਦੇ ਆਪਣੇ ਕਾਰਜਕਾਲ ਦਾ ਹਿਸਾਬ ਮੰਗਦੇ ਹਨ ਤਾਂ ਉਨ੍ਹਾਂ ਕੋਲ ਕੋਈ ਜਵਾਬ ਨਹੀਂ ਹੁੰਦਾ। ਪੰਜਾਬ ਦੀ ਜਨਤਾ ਹੁਣ ਕੰਮ ਦੀ ਰਾਜਨੀਤੀ ਅਤੇ ਝੂਠੇ ਪ੍ਰਚਾਰ ਵਿਚ ਫ਼ਰਕ ਸਮਝ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਮਹਿਸੂਸ ਕਰ ਰਹੇ ਹਨ ਕਿ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਐਡਵੋਕੇਟ ਬੱਬਨ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਤਰੱਕੀ ਅਤੇ ਵਿਕਾਸ ਦੀ ਨਵੀਂ ਰਾਹ ’ਤੇ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਕਾਸ, ਨਿਵੇਸ਼, ਰੋਜ਼ਗਾਰ ਅਤੇ ਸੁਸ਼ਾਸਨ ਦੇ ਖ਼ੇਤਰ ਵਿਚ ਨਵੀਆਂ ਉਚਾਈਆਂ ਨੂੰ ਛੂਹੇਗਾ ਅਤੇ ਮਾਨ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਦੀ ਰਹੇਗੀ।