ਬਾਬਾ ਰਣਧੀਰ ਸਿੰਘ ਦੀ ਯਾਦ ’ਚ ਮੈਡੀਕਲ ਕੈਂਪ 14 ਨੂੰ
ਮੋਗਾ ਨਾਲ ਲੱਗਦੇ ਪਿੰਡ ਖੋਸਾ
Publish Date: Sat, 10 Jan 2026 03:47 PM (IST)
Updated Date: Sun, 11 Jan 2026 04:00 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਮੋਗਾ ਨਾਲ ਲੱਗਦੇ ਪਿੰਡ ਖੋਸਾ ਰਣਧੀਰ ਵਿਖੇ ਮਹਾਨ ਗੁਰਸਿੱਖ ਬਾਬਾ ਰਣਧੀਰ ਸਿੰਘ ਦੀ ਯਾਦ ਵਿਚ ਇਕ ਵੱਡਾ ਮੁਫ਼ਤ ਜਨਰਲ ਚੈੱਕਅਪ ਅਤੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਸੰਤ ਬਾਬਾ ਗੁਰਮੀਤ ਸਿੰਘ ਖੋਸਿਆਂ ਵਾਲਿਆਂ ਦੀ ਰਹਿਨੁਮਾਈ ਹੇਠ 14 ਜਨਵਰੀ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਬਾਬਾ ਰਣਧੀਰ ਸਿੰਘ ਖੋਸਾ ਰਣਧੀਰ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਿਹਤ ਕੈਂਪ ਨੂੰ ਗਰਗ ਹਸਪਤਾਲ ਮੋਗਾ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਕੈਂਪ ਦੌਰਾਨ ਡਾ. ਸੰਦੀਪ ਗਰਗ ਐੱਮਬੀਬੀਐੱਸ, ਐੱਮਡੀ ਦਿਲ ਅਤੇ ਛਾਤੀ ਦੇ ਰੋਗਾਂ ਦੇ ਮਾਹਿਰ ਅਤੇ ਡਾ. ਸਿਮਰਪ੍ਰੀਤ ਸਿੰਘ ਐੱਮਬੀਬੀਐੱਸ, ਐੱਮਐੱਸ ਰੀੜ੍ਹ ਦੀ ਹੱਡੀ ਦੇ ਮਾਹਿਰ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਦੇ ਰੋਗ, ਦਿਮਾਗੀ ਬਿਮਾਰੀਆਂ, ਗੁਰਦਿਆਂ ਦੇ ਰੋਗ, ਰੀੜ੍ਹ ਦੀ ਹੱਡੀ, ਹੱਡੀਆਂ ਤੇ ਜੋੜਾਂ ਨਾਲ ਸੰਬੰਧਿਤ ਬਿਮਾਰੀਆਂ ਦੇ ਮਾਹਿਰ ਡਾਕਟਰ ਵੀ ਮੌਜੂਦ ਰਹਿਣਗੇ। ਕੈਂਪ ਵਿਚ ਆਉਣ ਵਾਲੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸਦੇ ਨਾਲ ਹੀ ਈਸੀਜੀ ਅਤੇ ਸ਼ੂਗਰ ਟੈਸਟ ਵੀ ਬਿਲਕੁਲ ਮੁਫ਼ਤ ਕੀਤੇ ਜਾਣਗੇ, ਤਾਂ ਜੋ ਲੋਕ ਆਪਣੀ ਸਿਹਤ ਦੀ ਸਮੇਂ ਸਿਰ ਜਾਂਚ ਕਰਵਾ ਸਕਣ। ਇਸ ਮੌਕੇ ਡਾ. ਸੰਦੀਪ ਗਰਗ ਨੇ ਕਿਹਾ ਕਿ ਅਜਿਹੇ ਸਿਹਤ ਕੈਂਪ ਸਮਾਜ ਲਈ ਬਹੁਤ ਲਾਭਦਾਇਕ ਹੁੰਦੇ ਹਨ, ਕਿਉਂਕਿ ਇਸ ਨਾਲ ਗਰੀਬ ਅਤੇ ਲੋੜਵੰਦ ਲੋਕਾਂ ਤੱਕ ਮਾਹਿਰ ਡਾਕਟਰੀ ਸਹੂਲਤਾਂ ਪਹੁੰਚਦੀਆਂ ਹਨ। ਉਨ੍ਹਾਂ ਕਿਹਾ ਕਿ ਦਿਲ, ਛਾਤੀ ਅਤੇ ਹੋਰ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਨਾਲ ਵੱਡੇ ਖ਼ਤਰੇ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਨੇ ਇਲਾਕੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਕੈਂਪ ਦਾ ਲਾਭ ਉਠਾਉਣ ਅਤੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਕਰਨ ਦੀ ਅਪੀਲ ਕੀਤੀ।