ਜ਼ਿਲ੍ਹਾ ਪੱਧਰੀ ਪੰਜਾਬ ਸਖੀ ਸ਼ਕਤੀ ਮੇਲਾ 19 ਮਾਰਚ ਤੋਂ
ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ
Publish Date: Sun, 15 Mar 2026 04:40 PM (IST)
Updated Date: Mon, 16 Mar 2026 04:04 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ : ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਰੈਂਪ’ (ਆਰਏਐੱਮਪੀ) ਸਕੀਮ ਅਧੀਨ 19 ਤੋਂ 21 ਮਾਰਚ ਤੱਕ ਜ਼ਿਲ੍ਹਾ ਪੱਧਰੀ ‘ਪੰਜਾਬ ਸਖੀ ਸ਼ਕਤੀ ਮੇਲਾ’ ਲਗਾਇਆ ਜਾ ਰਿਹਾ ਹੈ। ਇਹ ਸਰਕਾਰੀ ਆਈਟੀਆਈ ਮੋਗਾ ਵਿਖੇ ਲਗਾਇਆ ਜਾਵੇਗਾ। ਇਸ ਮੇਲੇ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਦਾ ਹੋਵੇਗਾ। ਪ੍ਰਸਿੱਧ ਗਾਇਕ ਮੰਡੇਰ ਬਦ੍ਰਰਜ ਮੇਲੇ ਵਿਚ ਲੋਕਾਂ ਦਾ ਮਨੋਰੰਜਨ ਕਰਨਗੇ। ਇਹ ਪ੍ਰਗਟਾਵਾ ਡੀਸੀ ਮੋਗਾ ਸਾਗਰ ਸੇਤੀਆ ਨੇ ਕਰਦਿਆਂ ਕਿਹਾ ਕਿ ਮੇਲੇ ਵਿਚ ਮਹਿਲਾਵਾਂ ਦੁਆਰਾ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਲਈ ਵਿਸ਼ੇਸ਼ ਸਟਾਲ ਲਗਾਏ ਜਾਣਗੇ, ਜਿਨ੍ਹਾਂ ਰਾਹੀਂ ਉਨ੍ਹਾਂ ਨੂੰ ਆਪਣੀ ਕਾਬਲਿਯਤ ਦਰਸਾਉਣ ਦਾ ਸੁਨੇਹਰਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ ਅਤੇ ਸੂਖਮ ਉਦਯੋਗਾਂ ਨੂੰ ਇਕ ਮਜ਼ਬੂਤ ਵਪਾਰਕ ਮੰਚ ਪ੍ਰਦਾਨ ਕਰਨਾ ਹੈ। ਇਸ ਮੇਲੇ ਵਿਚ ਵਪਾਰਕ ਗਤੀਵਿਧੀਆਂ ਦੇ ਨਾਲ-ਨਾਲ ਲੋਕਾਂ ਦੇ ਮਨੋਰੰਜਨ ਲਈ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ। ਡੀਸੀ ਨੇ ਕਿਹਾ ਕਿ ਜਿਨ੍ਹਾਂ ਮਹਿਲਾਉਦਮੀਆਂ ਨੇ ਸਰਕਾਰ ਪਾਸੋ ਵਿੱਤੀ ਪ੍ਰੋਤਸਾਹਨ ਲੈ ਕੇ ਆਪਣੇ ਉਦਯੋਗ ਸਥਾਪਿਤ ਕੀਤੇ ਹਨ ਜਾਂ ਆਪਣੇ ਸਵੈ-ਰੋਜਗਾਰ ਚਲਾਏ ਹਨ, ਉਨ੍ਹਾਂ ਨੂੰ ਆਪਣੇ ਉੱਤਪਾਦਾਂ ਦੀ ਸੇਲ ਕਰਨ ਲਈ ਮੁਫਤ ਸਟਾਲਾਂ ਦਿੱਤੀਆਂ ਜਾਣਗੀਆਂ। ਇਸ ਮੇਲੇ ਵਿਚ ਡੀਸੀ ਹੈਡੀਕਰਾਫਟ ਹੁਸਿਆਰਪੁਰ ਵੱਲੋਂ ਵੀ 5 ਸਟਾਲਾਂ ਲਗਾਈਆਂ ਜਾਣੀਆਂ ਹਨ ਅਤੇ ਵੋਮੈਨ ਸੈਲਫ ਹੈਲਪ ਗਰੁੱਪਾਂ ਵਲੋਂ ਲਾਈਵ ਫੂਡ ਸਟਾਲਜ ( ਮੱਕੀ ਦੀ ਰੋਟੀ, ਸਰੋਂ ਦਾ ਸਾਗ ਆਦਿ) ਲਗਾਈਆਂ ਜਾਣਗੀਆਂ। ਮੇਲੇ ਵਿਚ ਜਿਹੜੀਆਂ ਮਹਿਲਾਵਾਂ ਵੱਲੋਂ ਵਧੀਆਂ ਕਾਰਜਗਾਰੀ /ਸਟਾਲ ਲਾਈ ਜਾਵੇ ਉਨ੍ਹਾਂ ਨੂੰ ਨਗਦ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਜਿਲ੍ਹੇ ਦੇ ਸਾਰੇ ਸਰਪੰਚਾਂ, ਮਿਉਂਸੀਪਲ ਕੌਸਲਾਂ, ਉਦਯੋਗਿਕ ਐਸੋਸੀਏਸ਼ਨਾਂ ਅਤੇ ਆਮ ਜਨਤਾ ਨੂੰ ਇਸ ਮੇਲੇ ਵਿਚ ਸਾਮਲ ਹੋ ਕੇ ਮਹਿਲਾ ਸਸ਼ਕਤੀਕਰਨ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮੇਲੇ ਵਿਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ ਦੀ ਅਪੀਲ ਕੀਤੀ।