ਜ਼ਿਲ੍ਹਾ ਪੱਧਰੀ ਧਰਨਿਆਂ ’ਚ ਸ਼ਮੂਲੀਅਤ ਦਾ ਕੀਤਾ ਐਲਾਨ
ਪੰਜਾਬ ਗੌਰਮਿੰਟ ਪੈਨਸ਼ਨਰਜ਼
Publish Date: Mon, 12 Jan 2026 04:12 PM (IST)
Updated Date: Tue, 13 Jan 2026 04:01 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸੁਨ ਰਜਿ: ਪੰਜਾਬ ਵੱਲੋਂ ਕਿਸਾਨ ਜਥੇਬੰਦੀਆ ਵੱਲੋਂ ਅਤੇ ਸਹਿਯੋਗੀ ਜਥੇਬੰਦੀਆਂ ਵੱਲੋਂ ਉਲੀਕੇ 16 ਜਨਵਰੀ ਦੇ ਜ਼ਿਲ੍ਹਾ ਪੱਧਰੀ ਧਰਨਿਆਂ ਵਿਚ ਡੀ. ਸੀ ਦਫਤਰਾਂ ਅੱਗੇ 11 ਵਜੇ ਭਰਵੀਂ ਸ਼ਮੂਲੀਅਤ ਕਰੇਗੀ। ਸੂਬਾ ਪ੍ਰਧਾਨ ਭਜਨ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਵਿਰੋਧੀ ਕਾਰਪੋਰੇਟ ਪੱਖੀ ਨੀਤੀਆਂ , ਬਿਜਲੀ ਬਿੱਲ 2025, ਚਾਰ ਲੇਬਰ ਕੋਡ ਲਾਗੂ ਕਰਨੇ , ਮਨਰੇਗਾ ਰੁਜਗਾਰ ਸਕੀਮ ਦੀ ਥਾਂ ਭਗਵਾਨ ਰਾਮ ਦੇ ਨਾਮ ’ਤੇ ਕੇਂਦਰ ਅਤੇ ਰਾਜ ਸਰਕਾਰ ਦੁਆਰਾ 60:40 ਦੇ ਅਨੁਪਾਤ ਅਨੁਸਾਰ ਹਿੱਸਾ ਪਾਉਣ ਦੇ ਫੈਸਲੇ ਨਾਲ ਗਰੀਬ ਮਜ਼ਦੂਰਾਂ ਨਾਲ ਧੋਖਾ ਕਰਨ ਖ਼ਿਲਾਫ਼ ਅਤੇ ਕਿਸਾਨ ਵਿਰੋਧੀ ਬੀਜ਼ ਬਿਲਾਂ ਖ਼ਿਲਾਫ਼ ਅਤੇ ਪੰਜਾਬ ਸਰਕਾਰ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮੁਲਾਜਮਾਂ ਪੈਨਸ਼ਨਰਾਂ ਅਤੇ ਠੇਕਾ ਮੁਲਾਜਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਅਤੇ ਸਰਕਾਰੀ ਜਾਇਦਾਦਾ ਵੇਚਣ , ਖਿਲਾਫ ਲੋਕਾਂ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ ਅਤੇ ਗੁੱਸਾ ਹੈ। ਇਸ ਲਈ ਜਥੇਬੰਦੀ ਦੀ ਸੂਬਾ ਕਮੇਟੀ ਨੇ 16 ਜਨਵਰੀ ਨੂੰ ਸਮੂਹ ਜ਼ਿਲ੍ਹਿਆਂ ਵਿਚ ਭਰਵੀਂ ਸ਼ਮੂਲੀਅਤ ਕਰਕੇ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਯਕਜਹਿਤੀ ਦਾ ਸਬੂਤ ਦਿੱਤਾ ਜਾਵੇਗਾ। ਇਸ ਸਮੇਂ ਸੂਬਾ ਜਨਰਲ ਸਕੱਤਰ ਸੁਰਿੰਦਰ ਰਾਮ ਕੁੱਸਾ, ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ, ਜ਼ਿਲ੍ਹਾ ਸਕੱਤਰ ਸਰਬਜੀਤ ਦੌਧਰ, ਜ਼ਿਲ੍ਹਾ ਵਿੱਤ ਸਕੱਤਰ ਪ੍ਰੇਮ ਕੁਮਾਰ ਅਤੇ ਜ਼ਿਲ੍ਹ ਮੋਗਾ ਦੇ ਪ੍ਰੈੱਸ ਸਕੱਤਰ ਗਿਆਨ ਸਿੰਘ ਸਾਬਕਾ ਡੀਪੀਆਰਓ ਨੇ ਦੱਸਿਆ ਕਿ ਮੋਗਾ ਦੇ ਡੀਸੀ ਦਫਤਰ ਅੱਗੇ ਐਸਕੇਐਮ ਅਤੇ ਸਹਿਯੋਗੀ ਜਥੇਬੰਦੀਆਂ ਦੇ ਮੋਰਚੇ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਵਿਚ ਮੋਗਾ ਜ਼ਿਲ੍ਹੇ ਦੇ ਹਰੇਕ ਬਲਾਕ ’ਚੋਂ ਘੱਟੋਘੱਟ 20-20 ਪੈਨਸ਼ਨਰ ਸਾਥੀ ਪਹੁੰਚਣਗੇ ਜੋ ਕਿ ਨਿਹਾਲ ਸਿੰਘ ਵਾਲਾ, ਬਾਘਾ ਪੁਰਾਣਾ ਤੋਂ ਬੱਸਾਂ ਰਾਹੀਂ ਪਹੁੰਚ ਕੇ ਹਾਜ਼ਰੀ ਲਗਵਾਉਣਗੇ। ਬਲਵੀਰ ਸਿੰਘ, ਜਗਜੀਤ ਸਿੰਘ, ਕਿਹਰ ਸਿੰਘ, ਗੁਰਜੰਟ ਸਿੰਘ ਸੰਘਾ, ਅਮਰਜੀਤ ਮਾਣੂਕੇ , ਸੁਰਿੰਦਰਪਾਲ ਸਿੰਘ, ਜਸਵੰਤ ਸਿੰਘ, ਬਿੱਕਰ ਸਿੰਘ ਮਾਛੀਕੇ ਜੋਰਾਵਰ ਸਿੰਘ ਬੱਧਨੀ ਕਲਾਂ ਨੇ ਸਮੂਹ ਪੈਨਸ਼ਨਰ ਨੂੰ ਅਪੀਲ ਕੀਤੀ ਹੈ ਕਿ ਉਹ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ 16 ਜਨਵਰੀ ਨੂੰ ਡੀਸੀ ਦਫੁਤਰ ਮੋਗਾ ਅੱਗੇ ਵੱਡੀ ਗਿਣਤੀ ਵਿਚ ਸ਼ਾਮਲ ਹੋਣ।