
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੋਆਪ ਰੇਟਿਵ ਬੈਂਕ ਇੰਪ ਲਾਈਜ਼

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ : ਕੋਆਪਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ, ਸਟੇਟ ਆਫ ਪੰਜਾਬ ਵੱਲੋਂ ਪੰਜਾਬ ਭਰ ਦੇ ਮੁਲਾਜ਼ਮਾਂ ਦੇ ਹੱਕਾਂ, ਸੇਵਾ ਸੁਰੱਖਿਆ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਚਲਾਏ ਜਾ ਰਹੇ ਸੰਘਰਸ਼ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਫੈਡਰੇਸ਼ਨ ਵੱਲੋਂ ਮੁਲਾਜ਼ਮਾਂ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਰਵਾਏ ਗਏ ਰੋਸ ਪ੍ਰਦਰਸ਼ਨਾਂ, ਧਰਨਿਆਂ, ਰੈਲੀਆਂ, ਸਮੂਹਿਕ ਛੁੱਟੀਆਂ ਅਤੇ ਹੋਰ ਸੰਘਰਸ਼ਮਈ ਪ੍ਰੋਗਰਾਮਾਂ ਵਿਚ ਸਰਗਰਮੀ ਨਾਲ ਸ਼ਮੂਲੀਅਤ ਕੀਤੀ ਗਈ। ਫੈਡਰੇਸ਼ਨ ਆਗੂ ਨਿਤਿਨ ਕੱਕੜ ਨੇ ਕਿਹਾ ਕਿ ਪੰਜਾਬ ਦੇ ਕੋਆਪਰੇਟਿਵ ਬੈਂਕ ਮੁਲਾਜ਼ਮਾਂ ਨੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪੂਰੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ। ਵੱਖ-ਵੱਖ ਜ਼ਿਲ੍ਹਿਆਂ ਵਿਚ ਮੁਲਾਜ਼ਮਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਆਪਣੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਆਪਣੀ ਏਕਤਾ, ਅਨੁਸ਼ਾਸਨ ਅਤੇ ਸੰਘਰਸ਼ ਪ੍ਰਤੀ ਦ੍ਰਿੜ੍ਹ ਇਰਾਦੇ ਦਾ ਪ੍ਰਗਟਾਵਾ ਕੀਤਾ। ਫੈਂਡਰੇਸ਼ਨ ਦੇ ਆਗੂਆਂ ਨੇ ਪੰਜਾਬ ਭਰ ਦੇ ਸਮੂਹ ਕੋਆਪਰੇਟਿਵ ਬੈਂਕ ਮੁਲਾਜ਼ਮਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਥੀਆਂ ਵੱਲੋਂ ਦਿਖਾਈ ਗਈ ਏਕਤਾ, ਅਨੁਸ਼ਾਸਨ ਅਤੇ ਸੰਘਰਸ਼ਸ਼ੀਲ ਭਾਵਨਾ ਸਦਕਾ ਹੀ ਮੁਲਾਜ਼ਮਾਂ ਦੀ ਆਵਾਜ਼ ਨੂੰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਸਾਂਝੇ ਸੰਘਰਸ਼ ਅਤੇ ਇਕਜੁੱਟਤਾ ਨਾਲ ਹੀ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਸੰਭਵ ਹੈ। ਫੈਂਡਰੇਸ਼ਨ ਨੇ ਸਮੂਹ ਮੁਲਾਜ਼ਮਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਇਕਜੁੱਟ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੇ ਹੱਕਾਂ ਅਤੇ ਸੇਵਾ ਸੁਰੱਖਿਆ ਲਈ ਜਥੇਬੰਦੀ ਹਰ ਪੱਧਰ ’ਤੇ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਰਹੇਗੀ।