- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਪੰਜਾਬ ਸਕੂਲ ਸਿੱਖਿਆ ਬੋਰਡ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਅੱਜ ਪੰਜਾਬ ਸਕੂਲ ਸਿੱਖਿਆ ਬੋਰਡ, ਆਦਰਸ਼ ਸੀਨੀ: ਸੈੈਕੰ: ਸਕੂਲ ਜਵਾਹਰ ਸਿੰਘ ਵਾਲਾ ਵਿਖੇ ਸਕੂਲ ਦੇ ਲੀਗਲ ਲਿਟਰੇਸੀ ਕਲੱਬ ਅਤੇ ਈਕੋ ਕਲੱਬ ਵੱਲੋਂ ਪ੍ਰਿੰਸੀਪਲ ਰਮਨਦੀਪ ਕੌਰ ਦੀ ਅਗਵਾਈ ਹੇਠ ਗਾਂਧੀ ਜੈਅੰਤੀ ਮਨਾਈ ਗਈ। ਜਿਸ ਵਿਚ ਬਾਬਾ ਅਜੀਤ ਸਿੰਘ ਹਾਊਸ ਦੇ ਵਿਦਿਆਰਥੀਆਂ ਵੱਲੋਂ ਪੇਸ਼ਕਾਰੀ ਕੀਤੀ ਗਈ। ਹਰਮਨਦੀਪ ਕੌਰ ਦਸਵੀਂ ਜਮਾਤ ਦੀ ਵਿਦਿਆਰਥਣ ਨੇ ਗਾਂਧੀ ਦੇ ਜੀਵਨ ’ਤੇ ਇਕ ਭਾਸ਼ਣ ਪੇਸ਼ ਕੀਤਾ ਅਤੇ ਸੱਤਵੀਂ ਜਮਾਤ ਦੇ ਵਿਦਿਆਰਥੀ ਗੁਰਬਖਸ਼ ਸਿੰਘ ਵੱਲੋਂ ਕਵਿਤਾ ਪੇਸ਼ ਕੀਤੀ ਗਈ। ਇਸ ਤੋਂ ਬਾਅਦ ਪ੍ਰਾਇਮਰੀ ਜਮਾਤ ਦੇ ਵਿਦਿਆਰਥੀ ਨਵਦੀਪ ਸਿੰਘ ਅਤੇ ਗੁਰ ਫਤਿਹ ਸਿੰਘ ਦੀ ਟੀਮ ਨੇ ਗਾਂਧੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਪੇਸ਼ ਕਰਦੀ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਇਸਦੇ ਨਾਲ ਹੀ ਈਕੋ ਕਲੱਬ ਵੱਲੋਂ ਵਿਦਿਆਰਥੀਆਂ ਦੁਆਰਾ ਸਕੂਲ ਵਿਚ ਪੌਦੇ ਲਗਾਏ ਗਏ। ਇਸ ਮੌਕੇ ’ਤੇ ਪ੍ਰਿੰਸੀਪਲ ਮੈਡਮ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਅਤੇ ਜੀਵਨ ਵਿਚ ਗਾਂਧੀ ਦੀਆਂ ਸਿੱਖਿਆਵਾਂ ਤੇ ਵਿਚਾਰਧਾਰਾ ਨੂੰ ਚੱਲਣ ਦੀ ਪ੍ਰੇਰਨਾ ਦਿੱਤੀ। ਲੀਗਲ ਲਿਟਰੇਸੀ ਕਲੱਬ ਅਤੇ ਈਕੋ ਕਲੱਬ ਇੰਚਾਰਜ ਰਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੱਚ ਅਤੇ ਅਹਿੰਸਾ ਦੇ ਮਾਰਗ ’ਤੇ ਚੱਲਣ ਵਾਸਤੇ ਪ੍ਰੇਰਿਤ ਕੀਤਾ। ਇਸ ਮੌਕੇ ਨਿਸ਼ੂ ਰਾਣੀ ਅਤੇ ਡਾ. ਬਲਵਿੰਦਰ ਕੌਰ ਨੇ ਵੀ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਇਸ ਮੌਕੇ ’ਤੇ ਪਵਨਜੀਤ ਕੌਰ, ਹਰਜੀਤ ਕੌਰ, ਸ਼ਮਾ ਗਰਗ, ਨਸਰੀਨਾ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਸੰਤ ਸਿੰਘ ਅਤੇ ਗੁਰਦੀਪ ਸਿੰਘ ਸ਼ਾਮਲ ਸਨ।