- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਹੋਲੀ ਹਾਰਟ ਕਾਨਵੈਂਟ ਸਕੂਲ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਅੱਜ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਜਯੰਤੀ ਬੜੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ। ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੇ ਗਾਂਧੀ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ। ਬੱਚਿਆਂ ਨੇ ਗਾਂਧੀ ਦੇ ਪ੍ਰਸਿੱਧ ਭਜਨ ਗਾਇਆ, ਭਾਸ਼ਣ ਦਿੱਤੇ ਤੇ ਕਵਿਤਾਵਾਂ ਸੁਣਾਈਆਂ। ਜਮਾਤਾਂ ਵਿਚ ਵਿਦਿਆਰਥੀਆਂ ਨੇ ਅਲੱਗ ਅਲੱਗ ਗਤੀਵਿਧੀਆਂ ਕੀਤੀਆਂ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ ਦੀ ਯਾਤਰਾ ਬਾਰੇ ਵਿਸਥਾਰ ਵਿਚ ਦੱਸਿਆ। ਉਨ੍ਹਾਂ ਨੇ ਦੱਸਿਆ ਕਿ ਕਿਵੇਂ ਮੋਹਨਦਾਸ ਕਰਮਚੰਦ ਗਾਂਧੀ ਨੇ ਸੱਚ ਅਤੇ ਅਹਿੰਸਾ ਦੇ ਰਸਤੇ ’ਤੇ ਚੱਲ ਕੇ ਦੇਸ਼ ਨੂੰ ਅਜ਼ਾਦੀ ਦਿਵਾਈ। ਪ੍ਰਿੰਸੀਪਲ ਸ਼ਿਵਾਨੀ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗਾਂਧੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਨਾਉਣਾ ਚਾਹੀਦਾ ਹੈ। ਸਕੂਲ ਦੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਸਮਝਾਇਆ ਕਿ ਕਿਵੇਂ ਗਾਂਧੀ ਦੇ ਰਸਤੇ