ਸਿਹਤ ਜਾਂਚ ਤੇ ਖੂਨਦਾਨ ਕੈਂਪ ਲਗਾਇਆ
ਧੰਨਧੰਨ ਬਾਬਾ ਰਣਧੀਰਸੰਤ ਗੁਰਮੀਤ ਸਿੰਘ ਰੀਬਨ ਕੱਟਦੇ ਹੋਏ।
Publish Date: Sat, 17 Jan 2026 03:25 PM (IST)
Updated Date: Sun, 18 Jan 2026 04:01 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ : ਧੰਨਧੰਨ ਬਾਬਾ ਰਣਧੀਰ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਵਿਸ਼ਾਲ ਜਨਰਲ ਹੈਲਥ ਚੈੱਕਅਪ ਕੈਂਪ ਅਤੇ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਿਰਕਤ ਕਰਕੇ ਆਪਣੀ ਸਿਹਤ ਦੀ ਜਾਂਚ ਕਰਵਾਈ। ਕੈਂਪ ਦਾ ਉਦਘਾਟਨ ਸੰਤ ਬਾਬਾ ਗੁਰਮੀਤ ਸਿੰਘ ਅਤੇ ਪਿੰਡ ਦੇ ਮੋਹਤਬਰ ਅਤੇ ਪਤਵੰਤੇ ਸੱਜਣਾਂ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ। ਸਿਹਤ ਕੈਂਪ ਗਰਗ ਹਸਪਤਾਲ ਮਲਟੀ ਸਪੈਸ਼ਲਿਟੀ ਸੈਂਟਰ ਮੋਗਾ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਨੇ ਨਿਸ਼ਕਾਮ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਕੈਂਪ ਦੌਰਾਨ ਡਾਕਟਰ ਸਿਮਰਪ੍ਰੀਤ ਸਿੰਘ ਸਪਾਈਨ ਸਪੈਸ਼ਲਿਸਟ, ਡਾਕਟਰ ਜਗਦੇਵ ਸਿੰਘ ਅਤੇ ਡਾਕਟਰ ਜਗਜੀਤ ਸਿੰਘ ਜੱਗਾ ਵੱਲੋਂ ਮਰੀਜ਼ਾਂ ਦੀ ਵਿਸਥਾਰ ਨਾਲ ਮੁਫ਼ਤ ਜਾਂਚ ਕੀਤੀ ਗਈ। ਮਰੀਜ਼ਾਂ ਦਾ ਬਲੱਡ ਪ੍ਰੈਸ਼ਰ, ਸ਼ੂਗਰ, ਹੱਡੀਆਂ, ਜੋੜਾਂ ਅਤੇ ਹੋਰ ਸਰੀਰਕ ਬਿਮਾਰੀਆਂ ਨਾਲ ਸਬੰਧਿਤ ਪੂਰਾ ਚੈੱਕਅਪ ਕੀਤਾ ਗਿਆ। ਇਸ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਮੁ਼ਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ ਜਿਸ ਨਾਲ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ। ਇਸ ਮੌਕੇ ਗਰਗ ਹਸਪਤਾਲ ਦੇ ਡਾਇਰੈਕਟਰ ਡਾਕਟਰ ਸੰਦੀਪ ਗਰਗ ਨੇ ਗੱਲਬਾਤ ਕਰਦਿਆਂ ਕਿਹਾ ਕਿ ਧੰਨਧੰਨ ਬਾਬਾ ਰਣਧੀਰ ਜੀ ਨੇ ਸਾਰੀ ਜ਼ਿੰਦਗੀ ਮਨੁੱਖਤਾ ਦੀ ਸੇਵਾ ਅਤੇ ਸੱਚ ਦੇ ਮਾਰਗ ’ਤੇ ਚੱਲਣ ਦੀ ਸਿੱਖਿਆ ਦਿੱਤੀ। ਉਨ੍ਹਾਂ ਕਿਹਾ ਕਿ ਇਸੇ ਪ੍ਰੇਰਣਾ ਤੋਂ ਸਿੱਖਿਆ ਲੈਂਦੇ ਹੋਏ ਗਰਗ ਹਸਪਤਾਲ ਵੱਲੋਂ ਹਮੇਸ਼ਾ ਸਮਾਜਕ ਸੇਵਾ ਦੇ ਕੰਮਾਂ ਨੂੰ ਤਰਜ਼ੀਹ ਦਿੱਤੀ ਜਾਂਦੀ ਹੈ। ਡਾਕਟਰ ਸੰਦੀਪ ਗਰਗ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਬਦਲ ਰਹੀ ਜੀਵਨਸ਼ੈਲੀ ਕਾਰਨ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਦਿਲ ਨਾਲ ਸੰਬੰਧਿਤ ਬਿਮਾਰੀਆਂ ਤੇਜ਼ੀ ਨਾਲ ਵੱਧ ਰਹੀਆਂ ਹਨ, ਇਸ ਲਈ ਸਮੇਂ-ਸਮੇਂ ’ਤੇ ਸਿਹਤ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਲੋਕਾਂ ਨੂੰ ਨਾ ਸਿਰਫ਼ ਮੁਫ਼ਤ ਇਲਾਜ ਮਿਲਦਾ ਹੈ ਸਗੋਂ ਸਿਹਤ ਪ੍ਰਤੀ ਜਾਗਰੂਕਤਾ ਵੀ ਪੈਦਾ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿਚ ਵੀ ਗਰਗ ਹਸਪਤਾਲ ਵੱਲੋਂ ਇਸ ਤਰ੍ਹਾਂ ਦੇ ਮੁਫ਼ਤ ਸਿਹਤ ਕੈਂਪ ਅਤੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾਣਗੇ। ਕੈਂਪ ਦੌਰਾਨ ਸਟਾਫ਼ ਮੈਂਬਰ ਲਵਜੀਤ ਸਿੰਘ, ਸੁਮੀਤ, ਡਾਕਟਰ ਕੁਲਵੰਤ ਸਿੰਘ, ਮਨਦੀਪ ਸਿੰਘ, ਨਿਰਮਲ ਸਿੰਘ ਪ੍ਰਧਾਨ, ਤਰਸੇਮ ਸਿੰਘ, ਇੰਦਰਜੀਤ ਸਿੰਘ, ਗਿਆਨੀ ਅਜੀਤ ਸਿੰਘ, ਬਾਬਾ ਹਰਚੰਦ ਸਿੰਘ, ਸੁਖਮੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਸੇਵਾਦਾਰ ਹਾਜ਼ਰ ਸਨ। ਇਸ ਮੌਕੇ ਪਿੰਡ ਵਾਸੀਆਂ ਨੇ ਹਸਪਤਾਲ ਦੇ ਡਾਕਟਰਾਂ ਦਾ ਦਿਲੋਂ ਧੰਨਵਾਦ ਕੀਤਾ।