v> ਮਨਪਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ : ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਘੋਲੀਆ ਖੁਰਦ ਦੇ ਕਿਸਾਨ ਨਿਰਭੈ ਸਿੰਘ ਦੀ ਦੁਖਦਾਈ ਮੌਤ ਹੋਣ ਦਾ ਪਤਾ ਲੱਗਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਕਤ ਕਿਸਾਨ ਨਿਰਭੈ ਸਿੰਘ ਕਿਸਾਨ ਯੂਨੀਅਨ ਪਿੰਡ ਇਕਾਈ ਦਾ ਪ੍ਰਧਾਨ ਵੀ ਸੀ।

ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਘੋਲੀਆ ਖੁਰਦ ਦੇ ਕਿਸਾਨ ਨਿਰਭੈ ਸਿੰਘ ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਵਿਖੇ ਡਟਿਆ ਹੋਇਆ ਸੀ। ਉਹ ਪਿਛਲੇ ਕਾਫੀ ਸਮੇਂ ਤੋਂ ਕਿਸਾਨ ਯੂਨੀਅਨ ਦੀ ਪਿੰਡ ਇਕਾਈ ਵਿਚ ਬਤੌਰ ਪ੍ਰਧਾਨ ਦੇ ਤੌਰ ਤੇ ਕੰਮ ਕਰ ਰਿਹਾ ਸੀ ਜਿਸ ਦੀ ਰਾਤ ਅਚਾਨਕ ਮੌਤ ਹੋ ਗਈ।

Posted By: Tejinder Thind