ਮਨਦੀਪ ਸਿੰਘ ਝਾਂਜੀ, ਬੱਧਨੀ ਕਲਾਂ : ਬੱਧਨੀ ਕਲਾਂ ਕੋਲ ਦੀ ਲੰਘਦੀ ਅਬੋਹਰ ਬਰਾਂਚ ਨਹਿਰ ਵਿੱਚ ਬੀਤੀ ਰਾਤ ਇੱਕ ਲੜਕੀ ਵੱਲੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਇੱਕ ਲੜਕੀ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ। ਜਾਂਚ ਅਧਿਕਾਰੀ ਏਐੱਸਆਈ ਗੁਰਚਰਨ ਸਿੰਘ ਨੇ ਦੱਸਿਆ ਕਿ ਪਿੰਦਰ ਕੌਰ ਪੱਤਰੀ ਸੁਖਦੇਵ ਸਿੰਘ ਵਾਸੀ ਅਜੀਤਵਾਲ ਨੇ ਰਾਤ ਅਬੋਹਰ ਬਰਾਂਚ ਨਹਿਰ ਬੱਧਨੀ ਕਲਾਂ ਵਿਖੇ ਛਾਲ ਮਾਰ ਦਿੱਤੀ। ਮੌਕੇ ਤੇ ਮੌਜੂਦ ਲੋਕਾਂ ਵੱਲੋਂ ਭਾਵੇਂ ਉਕਤ ਲੜਕੀ ਨੂੰ ਛੇਤੀ ਹੀ ਬਾਹਰ ਕੱਢ ਲਿਆ ਪਰ ਉਹ ਮਰ ਚੁੱਕੀ ਸੀ। ਏਐਸਆਈ ਗੁਰਚਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਿਤਾ ਸੁਖਦੇਵ ਸਿੰਘ ਵਾਸੀ ਅਜੀਤਵਾਲ ਤੇ ਬਿਆਨਾਂ 'ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

Posted By: Jagjit Singh