ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜ਼ੇ ਗੋਲਡਨ ਐਜੂਕੇਸ਼ਨਸ ਜੋ ਕਿ ਆਇਲੈਟਸ ਅਤੇ
Publish Date: Sat, 03 Oct 2026 08:20 PM (IST)
Updated Date: Sun, 04 Oct 2026 04:08 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਮੋਗਾ :ਗੋਲਡਨ ਐਜੂਕੇਸ਼ਨਸ ਜੋ ਕਿ ਆਇਲੈਟਸ ਅਤੇ ਇੰਮੀਗ੍ਰੇਸ਼ਨ ਖ਼ੇਤਰ ਵਿਚ ਅੱਵਲ ਹੈ, ਜੋ ਕਿ ਲੁਧਿਆਣਾ- ਮੋਗਾ ਜੀਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਇਸ ਵਾਰ ਲਵੀਸ਼ ਦਾ ਯੂਕੇ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖਰਚੇ ’ਤੇ ਦਾਖ਼ਲਾ ਕਰਾਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜ਼ੁਰਬੇਕਾਰ ਸਟਾਫ਼ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ, ਜਿੰਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰਜ਼ ਨੇ ਲਵੀਸ਼ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਲਵੀਸ਼ ਨੇ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਉਸ ਅਤੇ ਸਟੂਡੈਂਟ ਵੀਜ਼ੇ ਦੇ ਨਤੀਜੇ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ, ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।