- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਹਾਈ ਸਕੂਲ ਮ

ਆਖਰੀ ਪੁਆਇੰਟ ਜਿੱਤ ਕੇ ਪੰਜਾਬ ਦੀ ਝੋਲੀ ਪਾਇਆ ਗੋਲਡ ਮੈਡਲ
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਸਰਕਾਰੀ ਹਾਈ ਸਕੂਲ ਮਧੇਕੇ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਅਮਨਦੀਪ ਕੌਰ ਨੈਸ਼ਨਲ ਲੈਵਲ ਖੋਖੋ ਚੈਂਪੀਅਨਸ਼ਿੱਪ ਸੂਰਤ ਗੁਜਰਾਤ ਵਿਚ ਪੰਜਾਬ ਦੀ ਟੀਮ ਵੱਲੋਂ ਖੇਡਦਿਆਂ ਮਹਾਰਾਸ਼ਟਰ ਨੂੰ ਹਰਾ ਕੇ ਨੈਸ਼ਨਲ ਚੈਂਪੀਅਨ ਬਣੀ। ਉਸ ਦੀ ਇਸ ਪ੍ਰਾਪਤੀ ਨੇ ਪੂਰੇ ਸਕੂਲ, ਮਾਪਿਆਂ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ। ਇਸ ਵਿਦਿਆਰਥਣ ਨੂੰ ਵਿਸ਼ੇਸ਼ ਤੌਰ ’ਤੇ ਸਕੂਲ ਵਿਚ ਸਨਮਾਨ ਸਮਾਰੋਹ ਰੱਖ ਕੇ ਸਨਮਾਨਿਤ ਕੀਤਾ ਗਿਆ ਅਤੇ ਹੌਂਸਲਾ ਅਫ਼ਜ਼ਾਈ ਕੀਤੀ ਗਈ। ਇਸ ਦੇ ਨਾਲ ਹੀ ਸੂਰਤ ਗੁਜਰਾਤ ਵਿਚ ਹੋ ਰਹੀ ਖੋਖੋ ਚੈਂਪੀਅਨਸ਼ਿੱਪ ਵਿਚ ਹਿੱਸਾ ਲੈਣ ਵਾਲੇ ਸਕੂਲ ਦੇ ਹੀ ਪੰਜ ਵਿਦਿਆਰਥੀਆਂ ਦਾ ਸਨਮਾਨ ਵੀ ਕੀਤਾ ਗਿਆ। ਸਰਕਾਰੀ ਹਾਈ ਸਕੂਲ ਮਧੇਕੇ ਦੀ ਸਕੂਲ ਪ੍ਰਬੰਧਕ ਕਮੇਟੀ, ਪਿੰਡ ਦੀ ਸਮੁੱਚੀ ਗ੍ਰਾਂਮ ਪੰਚਾਇਤ, ਪਿੰਡ ਦੇ ਪਤਵੰਤੇ ਸੱਜਣ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਵਿਦਿਆਰਥਣ ਅਮਨਦੀਪ ਕੌਰ ਨੂੰ ਓਪਨ ਜੀਪ ’ਤੇ ਬਿਠਾ ਕੇ ਸ੍ਰੀ ਪਾਕਾ ਸਾਹਿਬ ਗੁਰਦੁਆਰਾ ਵਿਖੇ ਜਾ ਕੇ ਮੱਥਾ ਟੇਕਿਆ ਗਿਆ। ਪਾਕਾ ਸਾਹਿਬ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਪਿੰਦਰ ਸਿੰਘ ਵੱਲੋਂ ਵਿਦਿਆਰਥੀਆਂ, ਦੇਵਰਾਜ ਡੀਪੀਈ, ਕੋਚ ਜਸਵਿੰਦਰ ਸਿੰਘ ਅਤੇ ਸਕੂਲ ਦੇ ਹੈੱਡ ਮਾਸਟਰ ਭੁਪਿੰਦਰ ਸਿੰਘ ਦਾ ਸਰੋਪੇ ਪਾ ਕੇ ਸਨਮਾਨ ਕੀਤਾ ਗਿਆ। ਪ੍ਰਧਾਨ ਵੱਲੋਂ ਇਸ ਪ੍ਰਾਪਤੀ ’ਤੇ ਖੁਸ਼ੀ ਜਾਹਿਰ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਪਿੰਡ ਦਾ ਗੇੜਾ ਲਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਦੇ ਮਾਪੇ ਅਤੇ ਪਿੰਡ ਦੇ ਹੋਰ ਲੋਕ ਵੀ ਸ਼ਾਮਿਲ ਹੋਏ ਅਤੇ ਨੱਚ ਕੇ ਖੁਸ਼ੀ ਮਨਾਈ। ਸਕੂਲ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ਨਿਹਾਲ ਸਿੰਘ ਵਾਲਾ ਦੇ ਪ੍ਰਸਿੱਧ ਡਾ. ਹਰਗੁਰਪ੍ਰਤਾਪ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ। ਉਨ੍ਹਾਂ ਵੱਲੋਂ ਸਕੂਲ ਵਿਚ ਨਵੇਂ ਸ਼ੁਰੂ ਹੋਏ ਰੈਸਲਿੰਗ ਵਿੰਗ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੇ ਅਧਿਆਪਕ ਹਰਦੀਪ ਕੌਰ, ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਪੜ੍ਹਾਈ ਵਿਚ ਵੀ ਇਲਾਕੇ ਵਿਚੋਂ ਇਕ ਮੋਹਰੀ ਸੰਸਥਾ ਬਣ ਕੇ ਉੱਭਰ ਰਿਹਾ ਹੈ ਅਤੇ ਸਕੂਲ ਵਿਚ ਆਸਪਾਸ ਦੇ ਤਿੰਨ ਪਿੰਡਾਂ ਤੋਂ ਬੱਚੇ ਪੜ੍ਹਨ ਲਈ ਆਉਂਦੇ ਹਨ। ਇਸ ਮੌਕੇ ਸਟੇਜ ਸੰਚਾਲਨ ਕੁਲਵਿੰਦਰ ਸਿੰਘ ਪੰਜਾਬੀ ਮਾਸਟਰ ਵੱਲੋਂ ਕੀਤਾ ਗਿਆ। ਮਧੇਕੇ ਪਿੰਡ ਦੇ ਐਨਆਰਆਈ ਨਵਦੀਪ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੇ ਪਿਤਾ ਜਗਮੇਲ ਸਿੰਘ ਧਾਲੀਵਾਲ ਵੱਲੋਂ ਵਿਦਿਆਰਥੀਆਂ ਨੂੰ 50 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ। ਸਵਰਨ ਸਿੰਘ ਧਾਲੀਵਾਲ ਵੱਲੋਂ ਸਕੂਲ ਦੀਆਂ ਪ੍ਰਾਪਤੀਆਂ ਤੋਂ ਖੁਸ਼ ਹੋ ਕੇ ਸਕੂਲ ਨੂੰ 10 ਹਜ਼ਾਰ ਦੀ ਰਾਸ਼ੀ ਭੇਂਟ ਕੀਤੀ। ਪਿੰਡ ਦੇ ਸਰਪੰਚ ਕੁਲਦੀਪ ਸਿੰਘ ਅਤੇ ਸਮੁੱਚੀ ਪੰਚਾਇਤ ਵੱਲੋਂ ਵਿਦਿਆਰਥੀਆਂ ਨੂੰ 5100 ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਹੈੱਡ ਮਾਸਟਰ ਸਰਦਾਰ ਭੁਪਿੰਦਰ ਸਿੰਘ ਵੱਲੋਂ ਆਏ ਹੋਏ ਸਾਰੇ ਪਿੰਡ ਵਾਸੀਆਂ ਦਾ ਸਕੂਲ ਆਉਣ ਲਈ ਅਤੇ ਬੱਚਿਆਂ ਦਾ ਸਨਮਾਨ ਕਰਨ ਲਈ ਧੰਨਵਾਦ ਕੀਤਾ। ਇਸ ਇਸ ਮੌਕੇ ਬਲਵੀਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਦਿਲਬਾਗ ਸਿੰਘ ਗਿੰਨੀ ਧਾਲੀਵਾਲ, ਧਰਮਿੰਦਰ ਸਿੰਘ ਚੇਅਰਮੈਨ, ਸਿਮਰਨਜੀਤ ਕੌਰ ਵਾਈਸ ਚੇਅਰਮੈਨ, ਹਰਦੀਪ ਕੌਰ, ਜਸਵਿੰਦਰ ਕੌਰ, ਅਮਨਦੀਪ ਕੌਰ, ਜਸਪਾਲ ਸਿੰਘ,ਕੁਲਵੰਤ ਸਿੰਘ ਮੈਂਬਰ, ਜਗਤਾਰ ਸਿੰਘ, ਜਗਸੀਰ ਸਿੰਘ, ਗੋਬਿੰਦ ਸਿੰਘ, ਜਸਵੀਰ ਸਿੰਘ, ਦਰਸ਼ਨ ਸਿੰਘ, ਸਤਪਾਲ ਸਿੰਘ, ਪਰਮਜੀਤ ਸਿੰਘ ਪੰਮਾ ਅਤੇ ਸਕੂਲ ਸਟਾਫ ਦੇਵਰਾਜ, ਹਰਪ੍ਰੀਤ ਸਿੰਘ, ਸੰਦੀਪ ਸਿੰਘ, ਜਸਵਿੰਦਰ ਸਿੰਘ,ਵੀਰ ਕੌਰ, ਗਗਨਦੀਪ ਕੌਰ, ਗੁਨੀਤ ਸ਼ਰਮਾ, ਸੇਵਾਦਾਰ ਬਲਵਿੰਦਰ ਸਿੰਘ, ਸੁਖਦੇਵ ਕੌਰ ਅਤੇ ਮਿਡਡੇਮੀਲ ਵਰਕਰ ਹਾਜ਼ਰ ਸਨ।