- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਦੀਆਂ ਹਦਾਇਤਾਂ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੀਨਾ ਸਾਹਿਬ ਅਤੇ ਰੌਤਾਂ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਖਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਨਿਯਮਾਂ ਅਨੁਸਾਰ ਸੁੱਕਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ। ਇਸ ਮੌਕੇ ਮੰਡੀ ਸੁਪਰਵਾਈਜ਼ਰ ਪ੍ਰਦੀਪ ਸਿੰਘ, ਗੁਰਮਿੰਦਰ ਸਿੰਘ, ਆੜਤੀ ਸ਼ਾਲੀ, ਆੜਤੀ ਨਿਰਮਲ ਸਿੰਘ, ਜੋਗਿੰਦਰ ਸਿੰਘ, ਦਰਸ਼ਨ ਸਿੰਘ ਗਿੱਲ, ਦਰਸ਼ਨ ਸਿੰਘ ਧਾਲੀਵਾਲ, ਗੁਰਮੇਲ ਸਿੰਘ,ਕਿਸਾਨ ਰਾਜਾ ਸਿੰਘ, ਨਵਪ੍ਰੀਤ ਸਿੰਘ ਨੰਬਰਦਾਰ (ਦੀਨਾਂ ਸਾਹਿਬ),ਪ੍ਰਧਾਨ ਹਰਦੇਵ ਸਿੰਘ, ਇੰਦਰਜੀਤ ਸਿੰਘ, ਸੁਖਚੈਨ ਸਿੰਘ ਮੈਂਬਰ, ਸਨਦੀਪ ਸਿੰਘ, ਰਾਜ ਸਿੰਘ, ਜਗਜੀਤ ਸਿੰਘ ਮੱਲ੍ਹੀ ਨੈਰਣ ਸਿੰਘ, ਨੈਬ ਸਿੰਘ ਮੱਲ੍ਹੀ, ਗੁਰਸੇਵਕ ਸਿੰਘ, ਸਵਰਨ ਸਿੰਘ, ਜਗਸੀਰ ਸਿੰਘ, ਜਗਵਿੰਦਰ ਸਿੰਘ ਜਗਤਾਰ ਸਿੰਘ, ਸੀਪਾ ਨਿਹਲ ਆਦਿ ਹਾਜਰ ਸਨ ।