ਸਰਕਾਰ ਖ਼ਿਲਾਫ਼ ਰੋਸ ਰੈਲੀ 21 ਮਾਰਚ ਨੂੰ
ਦਰਜਾਚਾਰ ਕਰਮਚਾਰੀ ਐਸੋਸੀਏਸ਼ਨਧਰਮਪ੍ਰੀਤ ਸਿੰਘ ਬੌਡੇ।
Publish Date: Wed, 18 Mar 2026 03:39 PM (IST)
Updated Date: Thu, 19 Mar 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੋਗਾ: ਦਰਜਾਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਧਰਮਪ੍ਰੀਤ ਸਿੰਘ ਬੌਡੇ ਨੇ ਕਿਹਾ ਕਿ ਮਾਨ ਸਰਕਾਰ ਨੇ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਆਪਣੇ ਕੀਤੇ ਚੋਣ ਵਾਅਦਿਆਂ ਤੋਂ ਮੁੱਕਰਦਿਆਂ ਬਜਟ ਵਿਚ ਕਰਮਚਾਰੀਆਂ ਲਈ ਕੋਈ ਵੱਡੀ ਰਾਹਤ ਨਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਸਰਕਾਰ ਵੱਲੋਂ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਡੀਏ ਦੀਆਂ ਬਕਾਇਆ ਕਿਸਤਾਂ ਜਾਰੀ ਕਰਨ ਦੇ ਵਾਅਦੇ ਕੀਤੇ ਗਏ ਸਨ ਪਰੰਤੂ ਸਰਕਾਰ ਦੇ ਕਾਰਜਕਾਲ ਦੇ ਆਖਰੀ ਸਾਲ ਅਤੇ ਆਖਰੀ ਬਜਟ ਵਿਚ ਵੀ ਇਨ੍ਹਾਂ ਮੁੱਖ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਸਰਕਾਰੀ ਕਰਮਚਾਰੀਆਂ ਵਿਚ ਨਿਰਾਸ਼ਾ ਅਤੇ ਗੁੱਸਾ ਵਧਦਾ ਜਾ ਰਿਹਾ ਹੈ। ਧਰਮਪ੍ਰੀਤ ਸਿੰਘ ਬੌਡੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਨਾ ਨਿੰਦਣਯੋਗ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਵਿਰੋਧ ਵਿਚ ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਵੱਲੋਂ 21 ਮਾਰਚ ਨੂੰ ਸਰਕਾਰ ਖ਼ਿਲਾਫ਼ ਵੱਡੇ ਪੱਧਰ ’ਤੇ ਰੋਸ ਰੈਲੀ ਕੱਢੀ ਜਾਵੇਗੀ। ਦਰਜਾਚਾਰ ਕਰਮਚਾਰੀ ਐਸੋਸੀਏਸ਼ਨ ਵੀ ਇਸ ਸੰਘਰਸ਼ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗੀ।