- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਕੇ ਦੇ ਸਕੂਲਾਂ ਦੇ ਵਿਦਿਆਰਥੀਆਂ ’ਚ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਇਲਾਕੇ ਦੇ ਸਕੂਲਾਂ ਦੇ ਵਿਦਿਆਰਥੀਆਂ ’ਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਅਤੇ ਉਨ੍ਹਾਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਨਿਖਾਰਨ ਦੇ ਉਦੇਸ਼ ਨਾਲ 29ਵੀਂ ਐਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ। ਖੇਡ ਮੁਕਾਬਲਿਆਂ ਦੀ ਸ਼ੁਰੂਆਤ ਮੌਕੇ ਸੰਤ ਬਾਬਾ ਗੁਰਮੀਤ ਸਿੰਘ ਜੀ ਖੋਸਾ ਕੋਟਲਾ ਵਾਲੇ ਮਹਾਂਪੁਰਸ਼ਾਂ ਵੱਲੋਂ ਰਿਬਨ ਕੱਟ ਕੇ ਰਸਮੀ ਤੌਰ ’ਤੇ ਉਦਘਾਟਨ ਕੀਤਾ ਗਿਆ। ਇਸ ਮੌਕੇ ਜ਼ੋਨ ਪ੍ਰਧਾਨ, ਜੋਨ ਸਕੱਤਰ ਸਮੇਤ ਸਮੁੱਚੀ ਜ਼ੋਨਲ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ। ਇਸ ਮੌਕੇ ਸੰਤ ਬਾਬਾ ਗੁਰਮੀਤ ਸਿੰਘ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਖੇਡਾਂ ਨਾਲ ਬੱਚਿਆਂ ਵਿਚ ਅਨੁਸ਼ਾਸਨ, ਮਿਹਨਤ, ਸਹਿਣਸ਼ੀਲਤਾ, ਆਪਸੀ ਭਾਈਚਾਰਾ ਅਤੇ ਜਿੱਤ-ਹਾਰ ਨੂੰ ਸਵੀਕਾਰ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਸੰਤ ਬਾਬਾ ਗੁਰਮੀਤ ਸਿੰਘ ਨੇ ਇਸ ਮੌਕੇ ਪਹਿਲਾਂ ਹੋ ਚੁੱਕੇ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਵੰਡੇ। ਉਨ੍ਹਾਂ ਵੱਲੋਂ ਖੇਡ ਮੁਕਾਬਲਿਆਂ ਨੂੰ ਸਫਲ ਬਣਾਉਣ ਲਈ ਆਪਣੀਆਂ ਡਿਊਟੀਆਂ ਨਿਭਾਉਣ ਵਾਲੇ ਹਰ ਕਰਮਚਾਰੀ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਖਿਡਾਰੀਆਂ ਅਤੇ ਅਧਿਆਪਕਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਉਨ੍ਹਾਂ ਵੱਲੋਂ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੀਣਾ ਦੀ ਪ੍ਰਿੰਸੀਪਲ ਅਤੇ ਜ਼ੋਨ ਪ੍ਰਧਾਨ ਗੁਰਪ੍ਰੀਤ ਕੌਰ ਵੱਲੋਂ ਜ਼ੋਨ ਸਕੱਤਰ ਇਕਬਾਲ ਸਿੰਘ, ਡੀਪੀਈ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੀਣਾ ਅਤੇ ਵਿੱਤ ਸਕੱਤਰ ਅੰਮ੍ਰਿਤਪਾਲ ਸਿੰਘ ਨੂੰ ਪੱਗ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਨੂੰ ਸਮੁੱਚੀ ਜੋਨਲ ਕਮੇਟੀ ਵੱਲੋਂ ਮਾਣ ਵਾਲਾ ਪਲ ਦੱਸਿਆ ਗਿਆ। ਇਸ ਮੌਕੇ ਜੋਨ ਪ੍ਰਧਾਨ ਪ੍ਰਿੰਸੀਪਲ ਗੁਰਪ੍ਰੀਤ ਕੌਰ, ਜੋਨ ਸਕੱਤਰ ਇਕਬਾਲ ਸਿੰਘ ਡੀਪੀਈ, ਵਿੱਤ ਸਕੱਤਰ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਮਨਦੀਪ ਕੌਰ, ਸਤਿੰਦਰਪਾਲ ਕੌਰ, ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਪੁਸ਼ਪਿੰਦਰ ਕੌਰ, ਜਰਨੈਲ ਸਿੰਘ, ਪਰਵਿੰਦਰ ਕੌਰ, ਰਾਜਵੰਤ ਕੌਰ, ਜਗਜੀਤ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਆਦਰਸ਼ ਸਮੇਤ ਸਮੁੱਚੀ ਜੋਨਲ ਕਮੇਟੀ ਦੇ ਮੈਂਬਰ ਹਾਜ਼ਰ ਸਨ।