ਗ੍ਰੰਥੀ ਸਿੰਘ ਨੂੰ ਫਰਿਜ ਦੇ ਕੇ ਸਨਮਾਨਿਤ ਕੀਤਾ
ਇਤਿਹਾਸਕ ਪਿੰਡ ਡਰੋਲੀ ਭਾਈ
Publish Date: Sun, 08 Mar 2026 04:54 PM (IST)
Updated Date: Mon, 09 Mar 2026 04:03 AM (IST)
ਕੁਲਵਿੰਦਰ ਸਿੰਘ ਸਹੋਤਾ ਪੰਜਾਬੀ ਜਾਗਰਣ, ਘੱਲ ਕਲਾਂ: ਇਤਿਹਾਸਕ ਪਿੰਡ ਡਰੋਲੀ ਭਾਈ ਦੀ ਸੰਗਤ ਵੱਲੋਂ ਗੁਰਦੁਆਰਾ ਭਾਈ ਸਾਈਂ ਦਾਸ ਜੀ ਨਿਵਾਸ ਅਸਥਾਨ ਦੇ ਹੈੱਡ ਗ੍ਰੰਥੀ ਭਾਈ ਬੇਅੰਤ ਸਿੰਘ ਨੂੰ 240 ਲੀਟਰ ਦੀ ਫਰਿੱਜ਼ ਦੇ ਕੇ ਸਨਮਾਨਿਤ ਕੀਤਾ ਗਿਆ ਨਗਰ ਦੀ ਸੰਗਤ ਵੱਲੋਂ ਪੱਤੀ ਭਾਈ ਕੀ ਧਰਮਸ਼ਾਲਾ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗ੍ਰੰਥੀ ਸਿੰਘ ਨੂੰ ਸਨਮਾਨਿਤ ਕੀਤਾ। ਪਿੰਡ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਗ੍ਰੰਥੀ ਸਿੰਘ ਨੇ ਬਹੁਤ ਸਾਰੇ ਨੌਜਵਾਨ ਬੱਚਿਆਂ ਨੂੰ ਗੁਰਬਾਣੀ ਦੇ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਕਰਨ ਦਾ ਉਪਰਾਲਾ ਕੀਤਾ ਗਿਆ ਹੈ, ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੇ ਗ੍ਰੰਥੀਆਂ ਦਾ ਸਨਮਾਨ ਕਰਨਾ ਚਾਹੀਦਾ ਹੈ। ਇਸ ਮੌਕੇ ਪਿੰਡ ਦੇ ਵਸਨੀਕ ਬਲਵਿੰਦਰ ਸਿੰਘ (ਛਿੰਦਾ ਫੌਜੀ) ਦੇ ਪਰਿਵਾਰ ਵੱਲੋਂ ਫਰਿੱਜ ਦੇ ਕੇ ਸੇਵਾ ਕੀਤੀ ਗਈ। ਇਸ ਮੌਕੇ ਹਰਜਿੰਦਰ ਸਿੰਘ ਜਿੰਦਾ ਐੱਨਆਰਆਈ ਵੀਰ, ਇੰਦਰਪ੍ਰੀਤ ਸਿੰਘ, ਕੇਵਲ ਸਿੰਘ, ਸੁਰਜੀਤ ਸਿੰਘ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਹੈੱਡ ਗ੍ਰੰਥੀ ਭਾਈ ਕੰਵਲਪ੍ਰੀਤ ਸਿੰਘ ਅਤੇ ਹੋਰ ਸੰਗਤਾਂ ਵੀ ਹਾਜ਼ਰ ਸਨ।